ਪੰਜਾਬ

ਮਜੀਠੀਆ ‘ਤੇ FIR ਹੋਣ ਮਗਰੋਂ Navjot Sidhu ਦਾ ਵੱਡਾ ਬਿਆਨ, ‘ਇਹ ਤਾਂ ਹਲੇ ਪਹਿਲਾ ਕਦਮ’

ਪੰਜਾਬ ਦੀ ਸਿਆਸਤ ਨਾਲ ਜੁੜੀ ਇਹ ਬਹੁਤ ਵੱਡੀ ਖਬਰ ਹੈ ਕਿ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ‘ਤੇ ਡਰੱਗਜ਼ ਮਾਮਲੇ ‘ਚ ਵੱਡੀ ਕਾਰਵਾਈ ਹੋਈ ਹੈ। ਮਜੀਠੀਆ ਖ਼ਿਲਾਫ਼ ਮੁਹਾਲੀ ਦੇ ਬਿਊਰੋ ਆਫ਼ ਇਨਵੈਸਟੀਗੇਸ਼ਨ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਹਰਪ੍ਰੀਤ ਸਿੱਧੂ ਦੀ ਰਿਪੋਰਟ ‘ਤੇ ਮੋਹਾਲੀ ਦੇ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ ‘ਚ ਧਾਰਾ 25, 27ਏ ਅਤੇ 29 ਐਨਡੀਪੀਐਸ ਤਹਿਤ ਇਹ ਮਾਮਲਾ ਦਰਜ ਕੀਤਾ ਗਿਆ ਹੈ।

ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਜਦੋਂ ਤੱਕ ਡਰੱਗਜ਼ ਮਾਫ਼ੀਆ ਦੇ ਮੁੱਖ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਨਹੀਂ ਦਿੱਤੀ ਜਾਂਦੀ, ਉਦੋਂ ਤੱਕ ਇਨਸਾਫ਼ ਨਹੀਂ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਇਹ ਤਾਂ ਸਿਰਫ ਪਹਿਲਾ ਕਦਮ ਹੈ ਅਤੇ ਜਦੋਂ ਤੱਕ ਨਸ਼ਿਆਂ ਦੇ ਮਾਮਲੇ ‘ਚ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲ ਜਾਂਦੀ, ਉਦੋਂ ਤੱਕ ਉਹ ਲੜਦੇ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਸਾਨੂੰ ਇਮਾਨਦਾਰ ਲੋਕਾਂ ਨੂੰ ਚੁਣਨਾ ਚਾਹੀਦਾ ਹੈ ਅਤੇ ਨਸ਼ਾ ਤਸਕਰਾਂ ਅਤੇ ਉਨ੍ਹਾਂ ਨਾਲ ਸੰਬੰਧਿਤ ਲੋਕਾਂ ਤੋਂ ਦੂਰ ਰਹਿਣਾ ਚਾਹੀਦਾ ਹੈ।

ਨਵਜੋਤ ਸਿੱਧੂ ਨੇ ਕਿਹਾ ਕਿ ਫਰਵਰੀ, 2018 ਦੀ ਐੱਸ. ਟੀ. ਐੱਫ. ਦੀ ਰਿਪੋਰਟ ਦੇ ਆਧਾਰ ‘ਤੇ ਪੰਜਾਬ ਪੁਲਸ ਦੀ ਕ੍ਰਾਈਮ ਬ੍ਰਾਂਚ ‘ਚ ਉਕਤ ਐੱਫ. ਆਈ. ਆਰ. ਦਰਜ ਕੀਤੀ ਗਈ ਹੈ, ਜਿਸ ਦੀ ਮੰਗ ਉਹ ਪਿਛਲੇ ਸਾਢੇ 4 ਸਾਲਾਂ ਤੋਂ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਸਾਲਾਂ ਤੱਕ ਰਿਪੋਰਟ ਰੋਕਣ ਵਾਲਿਆਂ ਦੇ ਮੂੰਹ ‘ਤੇ ਚਪੇੜ ਹੈ।

Leave a Comment

Your email address will not be published.

You may also like

Skip to toolbar