ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਰੋਹਤਕ ਦੀ ਸੁਨਾਰੀਆ ਜੇਲ ‘ਚ ਬੰਦ ਰਾਮ ਰਹੀਮ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਗੁਰਮੀਤ ਰਾਮ ਰਹੀਮ ਨੇ ਪੰਜਾਬ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਐਸਆਈਟੀ ਉਸ ਨੂੰ ਏਜੰਡੇ ਦੇ ਤਹਿਤ ਫਸਾਉਣਾ ਚਾਹੁੰਦੀ ਹੈ। ਆਪਣੀ ਪਟੀਸ਼ਨ ‘ਚ ਰਾਮ ਰਹੀਮ ਨੇ ਕਿਹਾ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਸੀ.ਬੀ.ਆਈ. ਤੋਂ ਹੀ ਕਰਵਾਈ ਜਾਵੇ। ਇਸ ਮਾਮਲੇ ਦੀ ਸੀਬੀਆਈ ਠੀਕ ਕਰ ਰਹੀ ਸੀ।
ਮਾਮਲੇ ਦੀ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਦੂਜੇ ਪਾਸੇ ਹਾਈ ਕੋਰਟ ਦੇ ਵਕੀਲ ਅਤੇ ਡੇਰੇ ਦੇ ਸਮਰਥਕ ਐਡਵੋਕੇਟ ਮਹਿੰਦਰ ਸਿੰਘ ਜੋਸ਼ੀ ਨੇ ਵੀ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ ਵਿੱਚ ਮਹਿੰਦਰ ਜੋਸ਼ੀ ਨੇ ਕਿਹਾ ਸੀ ਕਿ ਐਸਆਈਟੀ ਨੂੰ ਗੁਰਮੀਤ ਰਾਮ ਰਹੀਮ ਤੋਂ ਸਹੀ ਤਰੀਕੇ ਨਾਲ ਪੁੱਛਗਿੱਛ ਕਰਨੀ ਚਾਹੀਦੀ ਹੈ ਅਤੇ ਨਿਰਧਾਰਤ ਸਮੇਂ ਵਿੱਚ ਜਾਂਚ ਪੂਰੀ ਕਰਨੀ ਚਾਹੀਦੀ ਹੈ। ਇਸ ‘ਤੇ ਹਾਈਕੋਰਟ ਨੇ ਵੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਜੋਸ਼ੀ ਨੇ ਆਪਣੀ ਪਟੀਸ਼ਨ ‘ਚ ਦੋਸ਼ ਲਗਾਇਆ ਹੈ ਕਿ SIT ਪੂਰੇ ਸਬੂਤਾਂ ਦੇ ਨਾਲ ਰਾਮ ਰਹੀਮ ਤੋਂ ਪੁੱਛਗਿੱਛ ਨਹੀਂ ਕਰ ਰਹੀ ਹੈ। ਬੇਅਦਬੀ ਦੀ ਘਟਨਾ 2015 ਵਿੱਚ ਹੋਈ ਸੀ ਅਤੇ ਇਹ ਮਾਮਲਾ ਪਹਿਲਾਂ ਹੀ ਪੈਂਡਿੰਗ ਹੈ।