ਸਾਬਕਾ ਐੱਮ. ਐੱਲ. ਏ. ਖਹਿਰਾ ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਾ ਹੈ। ਉਨ੍ਹਾਂ ਨੂੰ ਜ਼ਮਾਨਤ ਨਹੀਂ ਮਿਲੀ ਹੈ ਤੇ ਅਗਲੀ ਸੁਣਵਾਈ 18 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਖਹਿਰਾ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਭਾਵੇਂ ਸਾਨੂੰ ਬਹੁਤ ਆਸ ਸੀ ਕਿ ਮੇਰੇ ਪਿਤਾ ਨੂੰ ਅੱਜ ਜ਼ਮਾਨਤ ਮਿਲ ਜਾਵੇਗੀ ਕਿਉਂਕਿ ਉਹ 100 ਫੀਸਦੀ ਬੇਕਸੂਰ ਹਨ ਪਰ ਹਾਈਕੋਰਟ ਨੇ ਜ਼ਮਾਨਤ ਦੀ ਅਗਲੀ ਸੁਣਵਾਈ 18 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਤੁਸੀਂ ਸਾਰੇ ਜਾਣਦੇ ਹੋ ਕਿ ਅਦਾਲਤ ਅੱਗੇ ਹੋਰ ਕਿਸੇ ਦੀ ਨਹੀਂ ਚੱਲਦੀ ਪਰ ਮੈਂ ਤੁਹਾਨੂੰ ਦੁਬਾਰਾ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਮੇਰੇ ਪਿਤਾ ਅਤੇ ਸਾਡਾ ਪਰਿਵਾਰ ਪ੍ਰਮਾਤਮਾ ਦੀ ਕ੍ਰਿਪਾ ਨਾਲ ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਹਨ। ਤੁਹਾਡੀਆਂ ਦੁਆਵਾਂ ਅਤੇ ਸ਼ੁਭਕਾਮਨਾਵਾਂ ਲਈ ਸਾਰਿਆਂ ਦਾ ਬਹੁਤ ਬਹੁਤ ਧੰਨਵਾਦ।