class="post-template-default single single-post postid-8203 single-format-standard wpb-js-composer js-comp-ver-6.11.0 vc_responsive">

ਪੰਜਾਬ

ਬਿਕਰਮ ਮਜੀਠੀਆ ਦੇ ਵਿਦੇਸ਼ ਭੱਜਣ ਦਾ ਖਦਸ਼ਾ, ਇਮੀਗ੍ਰੇਸ਼ਨ ਬਿਊਰੋ ਵੱਲੋਂ LOC ਜਾਰੀ

ਪੰਜਾਬ ਸਰਕਾਰ ਨੇ ਸਾਬਕਾ ਅਕਾਲੀ ਲੀਡਰ ਬਿਕਰਮ ਮਜੀਠੀਆ ਖਿਲਾਫ ਸ਼ਿਕੰਜਾ ਕੱਸ ਦਿੱਤਾ ਹੈ। ਨਸ਼ਾ ਤਸਕਰੀ ਦਾ ਕੇਸ ਦਰਜ ਕਰਨ ਮਗਰੋਂ ਬਿਕਰਮ ਮਜੀਠੀਆ ਖਿਲਾਫ ਐਲਓਸੀ ਜਾਰੀ ਕੀਤੀ ਗਈ ਹੈ। ਇਹ ਐਲਓਸੀ ਮਜੀਠੀਆ ਦੇ ਵਿਦੇਸ਼ ਭੱਜਣ ਦੀਆਂ ਅਟਕਲਾਂ ਦਰਮਿਆਨ ਇਮੀਗ੍ਰੇਸ਼ਨ ਬਿਊਰੋ ਵੱਲੋਂ ਜਾਰੀ ਕੀਤੀ ਗਈ ਹੈ। ਹੁਣ ਮਜੀਠੀਆ ਦੇ ਦੇਸ਼ ਤੋਂ ਬਾਹਰ ਜਾਣ ‘ਤੇ ਨਜ਼ਰ ਰੱਖੀ ਜਾਵੇਗੀ।

ਦੱਸ ਦਈਏ ਕਿ ਪੰਜਾਬ ਪੁਲਿਸ ਨੂੰ ਸ਼ੱਕ ਹੈ ਕਿ ਕੇਸ ਦਰਜ ਹੋਣ ਮਗਰੋਂ ਬਿਕਰਮ ਮਜੀਠੀਆ ਵਿਦੇਸ਼ ਦੌੜ ਸਕਦੇ ਹਨ। ਇਸ ਲਈ ਉਨ੍ਹਾਂ ਖਿਲਾਫ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਗਿਆ ਹੈ। ਮਜੀਠੀਆ ਹੁਣ ਦੇਸ਼ ਨਹੀਂ ਛੱਡ ਸਕਣਗੇ। ਹਵਾਈ ਅੱਡਿਆਂ ਉੱਪਰ ਹੁਣ ਖਾਸ ਨਜ਼ਰ ਰਹੇਗੀ।


ਦੱਸ ਦਈਏ ਕਿ ਡਰੱਗ ਰੈਕੇਟ (Drug Racket) ਵਿੱਚ ਕੇਸ ਦਰਜ ਹੋਣ ਮਗਰੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ (Bikram Majithia) ਅੰਡਰਗਰਾਊਂਡ ਹੋ ਗਿਆ ਹੈ। ਉਸ ਦੀ ਕਿਸੇ ਵੇਲੇ ਵੀ ਗ੍ਰਿਫਤਾਰੀ ਹੋ ਸਕਦੀ ਹੈ। ਪੰਜਾਬ ਪੁਲਿਸ ਦੀ ਤਿੰਨ ਮੈਂਬਰੀ SIT ਮਜੀਠੀਆ ਦੀ ਭਾਲ ਕਰ ਰਹੀ ਹੈ। ਇਸ ਐਸਆਈਟੀ ਦੀ ਅਗਵਾਈ ਏਆਈਜੀ ਬਲਰਾਜ ਸਿੰਘ ਕਰ ਰਹੇ ਹਨ, ਜਦਕਿ ਉਨ੍ਹਾਂ ਨਾਲ ਡੀਐਸਪੀ ਰਾਜੇਸ਼ ਕੁਮਾਰ ਤੇ ਕੁਲਵੰਤ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਮਾਮਲਾ ਦਰਜ ਕਰਨ ਤੋਂ ਬਾਅਦ ਟੀਮ ਨੇ ਮਜੀਠੀਆ ਦੇ ਹੋਰ ਟਿਕਾਣਿਆਂ ‘ਤੇ ਵੀ ਨਾਲੋਂ-ਨਾਲ ਛਾਪੇਮਾਰੀ (Raid on Majithia Places) ਕੀਤੀ, ਪਰ ਉਹ ਨਹੀਂ ਮਿਲਿਆ।

Leave a Comment

Your email address will not be published.

You may also like