ਪੰਜਾਬ

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਜੀ CM ਚੰਨੀ ਦੇ ਘਰ ਮੁਲਾਕਾਤ ਲਈ ਪਹੁੰਚੇ

ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਜੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਰਿਹਾਇਸ਼ ਵਿਖੇ ਮੁਲਾਕਾਤ ਲਈ ਪਹੁੰਚੇ ਹੋਏ ਹਨ। ਇਸ ਦੌਰਾਨ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਸੀ.ਐੱਮ. ਚੰਨੀ ਦੀ ਰਿਹਾਇਸ਼ ਵਿੱਚ ਮੌਜੂਦ ਹਨ। ਇਸ ਦੌਰਾਨ ਮੀਡੀਆ ਨੂੰ ਵੀ ਦੂਰ ਅੱਗੇ ਜਾਣ ਨਹੀਂ ਦਿੱਤਾ ਜਾ ਰਿਹਾ।

ਇਸ ਤੋਂ ਪਹਿਲਾਂ ਬਾਬਾ ਗੁਰਿੰਦਰ ਸਿੰਘ ਜੀ ਮੋਰਿੰਡਾ ਦੇ ਸਤਿੰਗ ਘਰ ਵਿੱਚ ਗਏ ਅਤੇ ਉਥੇ ਸੰਗਤਾਂ ਨੂੰ ਦਰਸ਼ਨ ਦਿੱਤੇ। ਇਸ ਤੋਂ ਬਾਅਦ ਉਹ ਮੁੱਖ ਮੰਤਰੀ ਚੰਨੀ ਦੀ ਰਿਹਾਇਸ਼ ਵਿਖੇ ਪਹੁੰਚੇ। ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਇਸ ਵੇਲੇ ਬਾਬਾ ਜੀ ਮੁੱਖ ਮੰਤਰੀ ਦੇ ਘਰ ਦੇ ਅੰਦਰ ਹਨ। ਕਈ ਸਤਿਸੰਗੀ ਵੀ ਬਾਬਾ ਗੁਰਿੰਦਰ ਸਿੰਘ ਜੀ ਦੇ ਦਰਸ਼ਨ ਕਰਨ ਵਾਸਤੇ ਮੁੱਖ ਮੰਤਰੀ ਦੀ ਘਰ ਦੇ ਬਾਹਰ ਖੜ੍ਹੇ ਹੋਏ ਹਨ।

ਦੱਸਣਯੋਗ ਹੈ ਕਿ ਮੰਗਲਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੇਰਾ ਬਿਆਸ ਪਹੁੰਚੇ ਸਨ। ਉਨ੍ਹਾਂ ਦੀ ਪਤਨੀ ਵੀ ਉਨ੍ਹਾਂ ਦੇ ਨਾਲ ਸੀ। ਲਗਭਗ ਇੱਕ ਘੰਟੇ ਤੱਕ ਮੁੱਖ ਮੰਤਰੀ ਇਥੇ ਰੁਕੇ ਤੇ ਬਿਆਸ ਮੁਖੀ ਨਾਲ ਮੁਲਾਕਾਤ ਕੀਤੀ। ਦੱਸ ਦੇਈਏ ਕਿ ਤਿੰਨ ਮਹੀਨਿਆਂ ਵਿੱਚ ਤੀਜੀ ਵਾਰ ਸੀ.ਐੱਮ. ਚੰਨੀ ਡੇਰਾ ਬਿਆਸ ਵਿਖੇ ਪਹੁੰਚੇ ਸਨ।

Leave a Comment

Your email address will not be published.

You may also like

Skip to toolbar