ਜਲੰਧਰ ਦੇ ਗ੍ਰੀਨ ਮਾਡਲ ਟਾਊਨ ਸਥਿਤ ਪੰਜਾਬ ਨੈਸ਼ਨਲ ਬੈਂਕ ’ਚ ਲੁਟੇਰਿਆਂ ਵੱਲੋਂ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਨਕਾਬ ਪਹਿਨ ਕੇ ਆਏ ਲੁਟੇਰਿਆਂ ਨੇ ਗੰਨ ਪੁਆਇੰਟ ’ਤੇ ਕੈਸ਼ੀਅਰ ਤੋਂ ਕਰੀਬ 15 ਲੱਖ ਲੁੱਟ ਕੇ ਫਰਾਰ ਹੋ ਗਏ। ਜਾਂਦੇ ਸਮੇਂ ਲੁਟੇਰੇ ਬੈਂਕ ਦਾ ਡੀ.ਵੀ.ਆਰ. ਵੀ ਨਾਲ ਲੈ ਗਏ।
ਇਹ ਵਾਰਦਾਤ ਕਰੀਬ ਸਵੇਰੇ 9.30 ਵਜੇ ਦੀ ਦੱਸੀ ਜਾ ਰਹੀ ਹੈ, ਇਸ ਦੌਰਾਨ ਕਰੀਬ ਨਕਾਬ ਪਹਿਨੇ ਹੋਏ ਚਾਰ ਲੁਟੇਰੇ ਬੈਂਕ ’ਚ ਦਾਖ਼ਲ ਹੋਏ ਅਤੇ ਉਨ੍ਹਾਂ ਨੇ ਆਉਂਦੇ ਸਾਰ ਬੈਂਕ ਦੇ ਕਰਮਚਾਰੀਆਂ ਨੂੰ ਬੰਧਕ ਬਣਾ ਕੇ ਕੈਸ਼ੀਅਰ ਤੋਂ ਗੰਨ ਪੁਆਇੰਟ ’ਤੇ ਕਰੀਬ 15 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ ਸੂਚਨਾ ਦੇ ਬਾਅਦ ਪੁਲਸ ਕਮਿਸ਼ਨਰੇਟ ਪੁਲਸ ’ਚ ਹੜਕੰਪ ਮਚ ਗਿਆ ਹੈ। ਮੌਕੇ ’ਤੇ ਪਹੁੰਚੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰੀਹ ਹੈ ਅਤੇ ਲੁਟੇਰਿਆਂ ਦੀ ਭਾਲ ਵੀ ਕੀਤੀ ਜਾ ਰਹੀ ਹੈ।