ਸਾਬਕਾ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕਰਨਗੇ। ਉਹ ਕਰਨੈਲ ਸਿੰਘ ਪੀਰਮੁਹੰਮਦ ਸਮੇਤ ਕਈ ਟਕਸਾਲੀ ਆਗੂ ਨਾਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਹਾਜ਼ਰੀ ਵਿੱਚ ਸ਼ਾਮਲ ਹੋਣਗੇ। ਤਿੰਨ ਸਾਲ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਉੱਤੇ ਵੱਡੇ ਦੋਸ਼ ਲਾਕੇ ਵੱਖ ਹੋਣ ਤੋਂ ਬਾਅਦ ਹੁਣ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੜ ਵਾਪਸੀ ਸਭ ਲਈ ਹੈਰਾਨੀ ਬਣੀ ਹੋਈ ਹੈ। ਇਸ ਦੌਰਾਨ ਬ੍ਰਹਮਪੁਰਾ ਨੇ ਸੁਖਦੇਵ ਢੀਂਡਸਾ ਤੋਂ ਵੱਖ ਰਾਹ ਕੀਤਾ ਸੀ।
ਸਿਆਸੀ ਹਲਚਲ ਮੁਤਾਬਿਕ ਉਹ ਪਿਛਲੇ ਸਮੇਂ ਤੋਂ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋਣ ਦੇ ਯਤਨ ਕਰ ਰਹੇ ਸਨ।ਅਕਾਲੀ ਦਲ ਨੇ ਹਾਲੇ ਵੀ ਖੰਡੂਰ ਸਾਹਿਬ ਤੋਂ ਉਮੀਦਵਾਰ ਨਹੀਂ ਐਲਾਨਿਆ, ਜਿਸ ਸੀਟ ਉੱਤੇ ਪਹਿਲਾਂ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਬਾਅਦ ਵਿੱਚ ਉਨ੍ਹਾਂ ਦੇ ਪੁੱਤਰ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਨੁਮਾਇੰਦਗੀ ਕੀਤੀ।
ਬ੍ਰਹਮਪੁਰਾ ਨੇ ਕਿਹਾ ਕਿ ਉਨ੍ਹਾਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਥਕ ਧਿਰਾਂ ਨੂੰ ਇੱਕ ਮੰਚ ਹੇਠ ਇਕੱਠੇ ਹੋਣ ਦਾ ਸੱਦਾ ਦਿੱਤੀ ਸੀ। ਅਕਾਲ ਤਖ਼ਤ ਸਰਵਉੱਚ ਹੈ ਅਤੇ ਉਸਦੀ ਅਪਲੀ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਇਸਲਈ ਉਨ੍ਹਾਂ ਸੋਚ ਵਿਚਾਰ ਕੇ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ।
ਇੰਨਾ ਹੀ ਨਹੀਂ ਅਕਾਲ ਤਖ਼ਤ ਦੇ ਜਥੇਦਾਰ ਦੀ ਅਪੀਲ ਦਾ ਉਜਾਗਰ ਸਿੰਘ ਬਡਾਲੀ, ਮਹਿੰਦਰ ਸਿੰਘ ਹੁਸੈਨਪੁਰ, ਗੋਪਾਲ ਸਿੰਘ ਜਾਨੀਆ, ਕਰਨੈਲ ਸਿੰਘ ਪੀਰ ਮੁਹੰਮਦ ਸਮੇਤ ਬ੍ਰਹਮਪੁਰਾ ਧੜੇ ਨੇ ਸਵਾਗਤ ਕੀਤਾ।