ਲੁਧਿਆਣਾ ਸਥਾਨਕ ਅਦਾਲਤ ‘ਚ ਵੀਰਵਾਰ ਨੂੰ ਜ਼ਬਰਦਸਤ ਧਮਾਕਾ ਹੋ ਗਿਆ, ਜਿਸ ਕਾਰਨ ਲੋਕਾਂ ‘ਚ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਕਚਹਿਰੀ ਦੀ ਪੂਰੀ ਇਮਾਰਤ ਹੀ ਕੰਬਣ ਲੱਗ ਪਈ।
ਇਹ ਵੀ ਪਤਾ ਲੱਗਾ ਹੈ ਕਿ ਇਹ ਧਮਾਕਾ ਕਚਹਿਰੀ ਦੀ ਤੀਜੀ ਮੰਜ਼ਿਲ ‘ਤੇ ਹੋਇਆ ਹੈ ਅਤੇ ਇਸ ਦੌਰਾਨ ਇਕ ਜਨਾਨੀ ਜ਼ਖਮੀ ਹੋ ਗਈ ਹੈ। ਫਿਲਹਾਲ ਖ਼ਬਰ ਲਿਖੇ ਜਾਣ ਤੱਕ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਵੱਲੋਂ ਇਸ ਦੀ ਛਾਣਬੀਣ ਕੀਤੀ ਜਾ ਰਹੀ ਹੈ।