ਮੁੱਖ ਮੰਤਰੀ ਚੰਨੀ ਦਾ ਕਹਿਣਾ ਹੈ ਕਿ ਕਪੂਰਥਲਾ ਵਿਚ ਕੋਈ ਬੇਅਦਬੀ ਹੋਣ ਦਾ ਸਬੂਤ ਨਹੀਂ ਮਿਲਿਆ ਹੈ ਅਤੇ ਇਹ ਕਤਲ ਦਾ ਮਾਮਲਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਕਪੂਰਥਲਾ ਵਿਚ ਕਤਲ ਦਾ ਕੇਸ ਦਰਜ ਕਰਨ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਕਪੂਰਥਲਾ ਚ ਕੋਈ ਵੀ ਬੇਅਦਬੀ ਦੀ ਗੱਲ ਸਾਹਮਣੇ ਨਹੀਂ ਆਈ ਅਤੇ ਲੋਕਾਂ ਦੀ ਭੀੜ ਨੇ ਨੌਜਵਾਨ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਕੇਸ ਵਿੱਚ ਪੰਜਾਬ ਪੁਲਿਸ ਵਲੋਂ ਕਤਲ ਦਾ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਮੁਲਜ਼ਮਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਏਗੀ।
ਗੌਰਤਲਬ ਹੈ ਕਿ 19 ਦਸੰਬਰ ਨੂੰ ਕਪੂਰਥਲਾ ਦੇ ਨਿਜਾਮਪੁਰਾ ਵਿੱਚ ਗੁਰਦੁਆਰਾ ਸਾਹਿਬ ਵਿੱਚ ਨਿਸ਼ਾਨ ਸਾਹਿਬ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਵਿੱਚ ਇਕ ਨੌਜਵਾਨ ਦਾ ਸੋਧਾ ਲਗਾ ਦਿੱਤਾ ਗਿਆ ਸੀ । ਇਹ ਵਾਰਦਾਤ ਸਵੇਰੇ ਤੜਕੇ 4 ਵਜੇ ਦੇ ਕਰੀਬ ਵਾਪਰੀ ਸੀ ਅਤੇ ਲੋਕਾਂ ਨੇ ਮੌਕੇ ਤੇ ਨੌਜਵਾਨ ਨੂੰ ਫੜ ਕੇ ਪਹਿਲਾਂ ਉਸ ਦਾ ਕੁਟਾਪਾ ਚਾੜਿਆ ਅਤੇ ਫਿਰ ਸੋਧਾ ਲਗਾ ਦਿੱਤਾ ਗਿਆ ਸੀ।