ਹਰਿਆਣਾ ਵਿੱਚ ਓਮੀਕਰੋਨ ਦੇ ਵੱਧਦੇ ਮਾਮਲਿਆਂ ‘ਤੇ ਖੱਟਰ ਸਰਕਾਰ ਗੰਭੀਰ ਹੋ ਗਈ ਹੈ। ਸਰਕਾਰ ਨੇ ਰਾਤ ਵਿੱਚ 11 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸਿਰਫ ਜ਼ਰੂਰੀ ਸੇਵਾਵਾਂ ਖੁੱਲ੍ਹੀਆਂ ਰਹਿਣਗੀਆਂ। ਹਰਿਆਣਾ ਤੋਂ ਪਹਿਲਾਂ ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵਿੱਚ ਇਹ ਕਦਮ ਚੁੱਕਿਆ ਜਾ ਹੈ। ਇਸ ਤੋਂ ਇਲਾਵਾ ਗੁਜਰਾਤ ਦੇ 8 ਸ਼ਹਿਰਾਂ ਵਿੱਚ ਵੀ ਨਾਈਟ ਕਰਫਿਊ ਲਗਾਇਆ ਗਿਆ ਹੈ।
ਹਰਿਆਣਾ ਵਿੱਚ 1 ਜਨਵਰੀ ਤੋਂ ਕੋਰੋਨਾ ਵੈਕਸੀਨ ਦੀਆਂ ਦੋਨਾਂ ਖੁਰਾਕਾਂ ਨਹੀਂ ਲੈਣ ਵਾਲੇ ਵਿਅਕਤੀਆਂ ਨੂੰ ਜਨਤਕ ਥਾਵਾਂ ‘ਤੇ ਐਂਟਰੀ ਨਹੀਂ ਮਿਲੇਗੀ। ਸਿਹਤ ਮੰਤਰੀ ਅਨਿਲ ਵਿਜ ਨੇ ਇਹ ਐਲਾਨ ਕੀਤਾ। ਇਸ ਤਰ੍ਹਾਂ ਦੀ ਪਾਬੰਦੀ ਲਗਾਉਣ ਵਾਲਾ ਹਰਿਆਣਾ ਪਹਿਲਾ ਸੂਬਾ ਬਣ ਗਿਆ ਹੈ।