ਪੰਜਾਬ

ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ 5ਵੀਂ ਸੂਚੀ ਜਾਰੀ ਕੀਤੀ

ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪੰਜਵੀਂ ਸੂਚੀ ਜਾਰੀ ਕੀਤੀ, ਜਿਸ ਵਿੱਚ 15 ਸੀਟਾਂ ਤੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ। ‘ਆਪ’ ਵੱਲੋਂ ਜਾਰੀ ਇਸ ਸੂਚੀ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਚੋਣ ਹਲਕੇ ਸ੍ਰੀ ਚਮਕੌਰ ਸਾਹਿਬ ਦੇ ਹੈ ਤੋਂ ਉਨ੍ਹਾਂ ਦੇ ਨਾਂ ਵਾਲੇ ਉਮੀਦਵਾਰ ਡਾ. ਚਰਨਜੀਤ ਸਿੰਘ ਨੂੰ ਉਤਾਰਿਆ ਗਿਆ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਚੋਣਾਂ ਵਿੱਚ ਇਸ ਹਲਕੇ ਤੋਂ ਕਾਂਗਰਸ ਆਪਣੀ ਧਾਕ ਜਮਾਉਂਦੀ ਹੈ ਜਾਂ ਫਿਰ ਆਮ ਆਦਮੀ ਪਾਰਟੀ।

ਦੱਸ ਦੇਈਏ ਕਿ ਹੁਣ ਤੱਕ ਆਮ ਆਦਮੀ ਪਾਰਟੀ ਵੱਲੋਂ 88 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ, ਹਾਲਾਂਕਿ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਕਿਸ ਹਲਕੇ ਤੋਂ ਚੋਣ ਲੜਨਗੇ ਇਸ ਦਾ ਫੈਸਲਾ ਅਜੇ ਤੱਕ ਨਹੀਂ ਹੋਇਆ ਹੈ। ਦਰਅਸਲ ਭਗਵੰਤ ਮਾਣ ਸੰਗਰੂਰ ਹਲਕੇ ਤੋਂ ਮੈਂਬਰ ਪਾਰਲੀਮੈਂਟ ਹਨ ਤੇ ਸੰਗਰੂਰ ਤੋਂ ‘ਆਪ’ ਵੱਲੋਂ ਨਰਿੰਦਰ ਕੌਰ ਭਰਾਜ ਨੂੰ ਉਮੀਦਵਾਰ ਵਜੋਂ ਉਤਾਰਿਆ ਗਿਆ ਹੈ।

Leave a Comment

Your email address will not be published.

You may also like

Skip to toolbar