ਪੰਜਾਬ ਕਾਂਗਰਸ ਨੂੰ ਅੱਜ ਵੱਡਾ ਝਟਕਾ ਲੱਗਾ ਹੈ। ਕਾਂਗਰਸੀ ਵਿਧਾਇਕ ਫਤਿਹਜੰਗ ਬਾਜਵਾ ਤੇ ਬਲਵਿੰਦਰ ਲਾਡੀ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਦਿੱਲੀ ਸਥਿਤ ਭਾਜਪਾ ਦਫਤਰ ਵਿੱਚ ਦੋਵੇਂ ਕਾਂਗਰਸੀ ਵਿਧਾਇਕ ਬੀਜੇਪੀ ਵਿੱਚ ਸ਼ਾਮਲ ਹੋਏ। ਕ੍ਰਿਕਟਰ ਦਿਨੇਸ਼ ਮੋਂਗੀਆ ਵੀ ਬੀਜੇਪੀ ‘ਚ ਸ਼ਾਮਲ ਹੋ ਗਏ ਹਨ।
ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਲਗਾਤਾਰ ਵੱਡੇ ਝਟਕੇ ਲੱਗ ਰਹੇ ਹਨ। ਕੁਝ ਦਿਨ ਪਹਿਲਾਂ ਸਾਬਕਾ ਮੰਤਰੀ ਤੇ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਤੋਂ ਵਿਧਾਇਕ ਰਾਣਾ ਗੁਰਮੀਤ ਸੋਢੀ ਬੀਜੇਪੀ ‘ਚ ਸ਼ਾਮਲ ਹੋ ਗਏ ਸੀ। ਰਾਣਾ ਸੋਢੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਾਸ ਬੰਦੇ ਸੀ।
ਦੱਸ ਦਈਏ ਕਿ ਬੀਜੇਪੀ ਨੇ ਚੋਣਾਂ ਤੋਂ ਪਹਿਲਾਂ ਆਪਣੇ ਹੱਕ ਵਿੱਚ ਮਾਹੌਲ ਬਣਾਉਣ ਲਈ ਵਿਰੋਧੀ ਪਾਰਟੀਆਂ ਨੂੰ ਬੀਜੇਪੀ ਵਿੱਚ ਸ਼ਾਮਲ ਕਰਨ ਦੀ ਕਵਾਇਦ ਵਿੱਢੀ ਹੈ। ਹੁਣ ਕੈਪਟਨ ਧੜੇ ਦੇ ਲੀਡਰ ਬੀਜੇਪੀ ਵਿੱਚ ਸ਼ਾਮਲ ਹੋ ਰਹੇ ਹਨ।