ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਇਕ ਵਾਰ ਫਿਰ 31 ਦਸੰਬਰ ਨੂੰ ਪੰਜਾਬ ਦੌਰੇ ਤੇ ਆ ਰਹੇ ਨੇ। ਇਸ ਮੌਕੇ ਕੇਜਰੀਵਾਲ ਮਾਲਵੇ ਦੇ ਪਟਿਆਲਾ ਜ਼ਿਲ੍ਹੇ ਵਿੱਚ ਪਹੁੰਚਣਗੇ, ਜਿੱਥੇ ਉਹ ਪੰਜਾਬ ਵਿੱਚ ਅਮਨ-ਸ਼ਾਂਤੀ ਲਈ ਸ਼ਾਂਤੀ ਮਾਰਚ ਕੱਢਣਗੇ। ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਿੱਤੀ।
ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਮੰਦਭਾਗੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜਿਸ ਕਾਰਨ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਦੀ ਭਾਈਚਾਰਕ ਸਾਂਝ ਬਣੀ ਰਹੇ ਇਸ ਕਾਮਨਾ ਨੂੰ ਲੈ ਕੇ ਆਮ ਆਦਮੀ ਪਾਰਟੀ 31 ਦਸੰਬਰ ਨੂੰ ਸ਼ਾਂਤੀ ਮਾਰਚ ਕੱਢੇਗੀ।
ਦੱਸ ਦੇਈਏ ਕਿ ਪਾਰਟੀ ਨੇ ਆਪਣੀਆਂ ਚੋਣ ਸਰਗਰਮੀਆਂ ਪੰਜਾਬ ਵਿੱਚ ਕਾਫੀ ਤੇਜ਼ ਕਰ ਦਿੱਤੀਆਂ ਹਨ। ਪੰਜਾਬ ਚੋਣਾਂ ਨੂੰ ਲੈ ਕੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਸੂਬੇ ਦੇ ਕਈ ਦੌਰੇ ਕਰ ਚੁੱਕੇ ਹਨ ਤੇ ਪੰਜਾਬੀਆਂ ਨੂੰ ਕਈ ਗਾਰੰਟੀਆਂ ਦੇ ਚੁੱਕੇ ਹਨ।