ਪੰਜਾਬ

ਕੋੋਰੋਨਾ ਵੈਕਸੀਨ ਨਾ ਲਗਵਾਉਣ ਵਾਲੇ ਲੋਕ ਘਰਾਂ ‘ਚ ਰਹਿਣਗੇ ਬੰਦ, ਪੜ੍ਹੋ ਪੂਰਾ ਮਾਮਲਾ

ਦੇਸ਼ ‘ਚ ਓਮੀਕਰੋਨ ਦੇ ਮਾਮਲੇ ਦਿਨੋਂ-ਦਿਨ ਵਧਦੇ ਜਾ ਰਹੇ ਹਨ। ਜਿਸ ਦੇ ਮੱਦੇਨਜ਼ਰ ਸਾਰਿਆਂ ਸੂਬਿਆਂ ‘ਚ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ। ਦਿੱਲੀ, ਹਰਿਆਣਾ ਸਣੇ ਕਈ ਸੂਬਿਆਂ ‘ਚ ਨਾਈਟ ਕਰਫਿਊ ਲਾ ਦਿੱਤਾ ਗਿਆ ਹੈ। ਇਸੇ ਦੌਰਾਨ ਹੀ ਪੰਜਾਬ ਸਰਕਾਰ ਨੇ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਪੰਜਾਬ ਸਰਕਾਰ ਨੇ ਦੋਵੇਂ ਵੈਕਸੀਨ ਲਾਜ਼ਮੀ ਕਰ ਦਿੱਤੀਆਂ ਹਨ। 

ਪੰਜਾਬ ਸਰਕਾਰ ਨੇ ਵਧ ਰਹੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ‘ਚ ਐਂਟਰੀ ਲਈ ਦੋਵਾਂ ਵੈਕਸੀਨ ਲੱਗੀਆਂ ਹੋਣੀਆਂ ਚਾਹੀਦੀਆਂ ਹਨ। ਇਸ ਦੇ ਨਾਲ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਜੇਕਰ ਦੋਵੇਂ ਡੋਜ਼ ਲੱਗੀਆਂ ਹੋਈਆਂ ਹਨ ਸਰਟੀਫਿਕੇਟ ਕੋਲ ਹੋਣਾ ਜ਼ਰੂਰੀ ਹੈ।

1. ਸਬਜ਼ੀ ਮੰਡੀ, ਪਬਲਿਕ ਟਰਾਂਸਪੋਰਟ, ਸ਼ਾਪਿੰਗ ਕੰਪਲੈਕਸ ‘ਚ ਜ਼ਿਆਦਾ ਭੀੜ ਇਕੱਠੀ ਕਰਨ ‘ਤੇ ਮਨਾਹੀ ਹੋਵੇਗੀ।

2. ਹੋਟਲ, ਬਾਰ, ਰੈਸਟੋਰੈਂਟ, ਮਾਲ, ਸ਼ਾਪਿੰਗ ਕੰਪਲੈਕਸ ‘ਚ ਉਹੀ ਲੋਕ ਦਾਖਲ ਹੋ ਸਕਦੇ ਹਨ ਜਿਨ੍ਹਾਂ ਨੇ ਵੈਕਸੀਨ ਦੀਆਂ ਦੋਵੇਂ ਡੋਜ਼ ਲਈਆਂ ਹਨ।

3. ਸਿਹਤ ਪ੍ਰੋਟੋਕਾਲ ਮੁਤਾਬਕ ਨਿੱਜੀ ਤੇ ਸਰਕਾਰੀ ਖੇਤਰ ਦੇ ਬੈਂਕਾਂ ਦੋਵੇਂ ਡੋਜ਼ਾਂ ਲਈਆਂ ਜਾਣ ਵਾਲਿਆਂ ਨੂੰ ਹੀ ਆਪਣੀ ਸੇਵਾਵਾਂ ਜਾਰੀ ਰੱਖਣ ਦੀ ਆਗਿਆ ਹੋਵੇਗੀ।

Leave a Comment

Your email address will not be published.

You may also like

Skip to toolbar