ਅਗਲੇ ਦਿਨੀਂ ਪੰਜਾਬ ਦਾ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਉਣ ਵਾਲਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸੀ ਲੀਡਰ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਪੰਜਾਬ ਦਾ ਦੌਰਾ ਕਰ ਰਹੇ ਹਨ। ਕੇਜਰੀਵਾਲ 30 ਦਸੰਬਰ ਤੋਂ 3 ਦਿਨਾਂ ਦੇ ਪੰਜਾਬ ਦੌਰੇ ‘ਤੇ ਆਉਣਗੇ। ਕੇਜਰੀਵਾਲ ਚੰਡੀਗੜ੍ਹ, ਜਲੰਧਰ ਤੇ ਅੰਮ੍ਰਿਤਸਰ ਜਾਣਗੇ। ਕੇਜਰੀਵਾਲ 30 ਦਸੰਬਰ ਨੂੰ ਚੰਡੀਗੜ੍ਹ ‘ਚ ਜਾਤੂ ਮਾਰਚ ਦੀ ਅਗਵਾਈ ਕਰਨਗੇ।
ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਜਨਵਰੀ ਨੂੰ ਪੰਜਾਬ ਆ ਰਹੇ ਹਨ। ਇਸੇ ਤਰ੍ਹਾਂ ਕਾਂਗਰਸੀ ਲੀਡਰ ਰਾਹੁਲ ਗਾਂਧੀ ਵੀ ਜਨਵਰੀ ਦੇ ਪਹਿਲੇ ਹਫਤੇ ਪੰਜਾਬ ਦੇ ਦੌਰੇ ਉੱਪਰ ਆ ਰਹੇ ਹਨ। ਵੱਡੇ ਲੀਡਰਾਂ ਦੀ ਪੰਜਾਬ ਫੇਰੀ ਨਾਲ ਹੀ ਚੋਣ ਮਾਹੌਲ ਪੂਰੀ ਤਰ੍ਹਾਂ ਗਰਮਾ ਜਾਏਗਾ।
ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਦੇ ਕਈ ਦੌਰੇ ਕਰ ਚੁੱਕੇ ਹਨ। ਦੂਜੇ ਪਾਸੇ ਕਾਂਗਰਸ ਤੇ ਬੀਜੇਪੀ ਦੇ ਕੌਮੀ ਲੀਡਰ ਅਜੇ ਤੱਕ ਪੰਜਾਬ ਨਹੀਂ ਆਏ। ਹੁਣ ਕੇਜਰੀਵਾਲ ਦੇ ਟਾਕਰੇ ਲਈ ਕਾਂਗਰਸ ਰਾਹੁਲ ਗਾਂਧੀ ਨੂੰ ਪੰਜਾਬ ਦੇ ਚੋਣ ਮੈਦਾਨ ਵਿੱਚ ਉਤਾਰ ਰਹੀ ਹੈ। ਪੰਜਾਬ ਵਿੱਚ ਚੋਣ ਪ੍ਰਚਾਰ ਦੀ ਸ਼ੁਰੂਆਤ ਰਾਹੁਲ ਗਾਂਧੀ ਖੁਦ ਕਰਨਗੇ। ਸੂਤਰਾਂ ਮੁਤਾਬਕ ਉਹ ਜਨਵਰੀ ਦੇ ਪਹਿਲੇ ਹਫਤੇ ਪੰਜਾਬ ਦਾ ਦੌਰਾ ਕਰ ਸਕਦੇ ਹਨ।