ਅਪਰਾਧ ਪੰਜਾਬ

ਜਰਮਨੀ ‘ਚ ਗ੍ਰਿਫਤਾਰ ਮੁਲਤਾਨੀ ਵੱਲੋਂ ਖੁਲਾਸਾ, ਪਾਕਿ ਦੇ ਕਹਿਣ ‘ਤੇ ਰਚੀ ਵੱਡੀ ਸਾਜ਼ਿਸ਼

ਲੁਧਿਆਣਾ ਬਲਾਸਟ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਜਸਵਿੰਦਰ ਸਿੰਘ ਮੁਲਤਾਨੀ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਉਸ ਨੇ ਕਈ ਵੱਡੇ ਖੁਲਾਸੇ ਕੀਤੇ। ਮੁਲਤਾਨੀ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਭਾਰਤ ਦਾ ਮਾਹੌਲ ਖਰਾਬ ਕਰਨ ਲਈ ਇਹ ਸਾਜ਼ਿਸ਼ ਰਚੀ ਗਈ ਸੀ। ਇਸ ਤੋਂ ਪਹਿਲਾਂ ਪੰਜਾਬ ‘ਚ ਪਾਕਿਸਤਾਨ ਵੱਲੋ ਅਸਥਿਰਤਾ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਦੱਸਣਯੋਗ ਹੈ ਕਿ 23 ਦਸੰਬਰ ਨੂੰ ਲੁਧਿਆਣਾ ਦੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਹੋਏ ਬੰਬ ਧਮਾਕੇ ਮਾਮਲੇ ਵਿੱਚ ਸਿੱਖ ਫਾਰ ਜਸਟਿਸ (SFJ) ਦੇ ਚੋਟੀ ਦੇ ਮੈਂਬਰ ਜਸਵਿੰਦਰ ਸਿੰਘ ਮੁਲਤਾਨੀ ਨੂੰ ਹੁਣੇ ਜਿਹੇ ਜਰਮਨੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

ਮੁਲਤਾਨੀ ਨੇ ਅਦਾਲਤ ਨੇ ਦੱਸਿਆ ਕਿ ਪਾਕਿਸਤਾਨ ਕਿਸੇ ਵੀ ਤਰ੍ਹਾਂ ਪੰਜਾਬ ਸਣੇ ਭਾਰਤ ਦੇ ਹੋਰ ਹਿੱਸਿਆਂ ਵਿੱਚ ਚੋਣਾਂ ਤੋਂ ਪਹਿਲਾਂ ਹਿੰਸਾ ਫੈਲਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਪਾਕਿ ਏਜੰਸੀਆਂ ਕੋਸ਼ਿਸ਼ ਕਰ ਰਹੀਆਂ ਹਨ ਕਿ ਭਾਰਤ ਵਿੱਚ ਅਜਿਹੇ ਹਾਲਾਤ ਬਣ ਜਾਣ ਕਿ ਜਨਤਾ ਸਰਕਾਰ ਖ਼ਿਲਾਫ ਹੋ ਜਾਵੇ।

Leave a Comment

Your email address will not be published.

You may also like

Skip to toolbar