ਦੇਸ਼ ਪੰਜਾਬ

BJP ‘ਚ ਸ਼ਾਮਲ ਹੋਣ ‘ਤੇ Manjinder Sirsa ਨੂੰ ਮਿਲੀ Z ਸਕਿਊਰਿਟੀ

ਪੰਜਾਬ ਵਿੱਚ ਅਗਲੇ ਸਾਲ 2022 ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਕਾਰਨ ਸਿਆਸਤ ਚ ਹਿਲਜੁੱਲ ਜਾਰੀ ਹੈ ਅਤੇ ਪੰਜਾਬ ਦੇ ਆਗੂਆਂ ਵੱਲੋਂ ਇੱਕ ਪਾਰਟੀ ਛੱਡ ਕੇ ਦੂਜੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਫਿਲਹਾਲ ਇਸ ਸਭ ਦੇ ਵਿਚਕਾਰ ਅਕਾਲੀ ਦਲ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਮਨਜਿੰਦਰ ਸਿੰਘ ਸਿਰਸਾ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

ਦਰਅਸਲ, ਗ੍ਰਹਿ ਮੰਤਰਾਲੇ ਨੇ ਭਾਰਤੀ ਜਨਤਾ ਪਾਰਟੀ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਦੀ ਸੁਰੱਖਿਆ ਨੂੰ ‘ਵਾਈ’ ਸ਼੍ਰੇਣੀ ਤੋਂ ‘ਜ਼ੈੱਡ’ ਸ਼੍ਰੇਣੀ ਵਿੱਚ ਅਪਗ੍ਰੇਡ ਕਰ ਦਿੱਤਾ ਹੈ। ਮਨਜਿੰਦਰ ਸਿੰਘ ਸਿਰਸਾ ਅਕਾਲੀ ਦਲ ਦੇ ਜਾਣੇ-ਪਛਾਣੇ ਆਗੂ ਰਹੇ ਹਨ। ਇਸ ਦੇ ਨਾਲ ਹੀ ਉਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਫਿਲਹਾਲ ਸਿਰਸਾ ਦੀ ਸੁਰੱਖਿਆ ਲਈ ਸੀਆਰਪੀਐਫ ਦੇ ਜਵਾਨ ਤਾਇਨਾਤ ਕੀਤੇ ਗਏ ਹਨ।

ਦਸ ਦੇਈਏ ਕਿ ਸਿਰਸਾ ਤੋਂ ਇਲਾਵਾ ਕਾਂਗਰਸ ਤੋਂ ਭਾਜਪਾ ਵਿੱਚ ਸ਼ਾਮਲ ਹੋਏ ਪੰਜਾਬ ਦੇ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਵੀ ਕੇਂਦਰ ਸਰਕਾਰ ਵੱਲੋਂ ਜ਼ੈੱਡ ਸ਼੍ਰੇਣੀ ਦੀ ਵੀਆਈਪੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ।

Leave a Comment

Your email address will not be published.

You may also like

Skip to toolbar