ਦੇਸ਼

ਸਰਕਾਰ ਦਾ ਵੱਡਾ ਫੈਸਲਾ, 26 ਜਨਵਰੀ ਤੋਂ 25 ਰੁਪਏ ਸਸਤਾ ਮਿਲੇਗਾ ਪੈਟਰੋਲ

ਪੈਟਰੋਲ, ਡੀਜ਼ਲ ਉੱਤੇ ਹਾਲ ਵਿੱਚ ਕੇਂਦਰ ਨੇ ਐਕਸਾਈਜ਼ ਡਿਊਟੀ ਘਟਾਈ ਸੀ ਅਤੇ ਭਾਜਪਾ ਸ਼ਾਸਤ ਰਾਜਾਂ ਸਣੇ ਕੁਝ ਹੋਰ ਸੂਬਿਆਂ ਨੇ ਵੀ ਆਪਣੇ ਟੈਕਸ ਵਿੱਚ ਕਟੌਤੀ ਸੀ ਪਰ ਲੋਕਾਂ ਨੂੰ ਅਜੇ ਵੀ ਮਹਿੰਗਾਈ ਤੋਂ ਰਾਹਤ ਨਹੀਂ ਮਿਲੀ ਹੈ। ਇਸ ਵਿਚਕਾਰ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਰਾਜ ਪੱਧਰ ‘ਤੇ ਦੋ ਪਹੀਆ ਵਾਹਨਾਂ ਲਈ ਪੈਟਰੋਲ ‘ਤੇ 25 ਰੁਪਏ ਪ੍ਰਤੀ ਲੀਟਰ ਦੀ ਰਾਹਤ ਦੇਵੇਗੀ। 26 ਜਨਵਰੀ 2022 ਤੋਂ ਝਾਰਖੰਡ ਵਿੱਚ ਪੈਟਰੋਲ ਅਤੇ ਡੀਜ਼ਲ 25 ਰੁਪਏ ਤੱਕ ਸਸਤਾ ਮਿਲੇਗਾ ਪਰ ਇਸ ਸਸਤੇ ਪੈਟਰੋਲ-ਡੀਜ਼ਲ ਦਾ ਫਾਇਦਾ ਸਿਰਫ ਬੀ. ਪੀ. ਐੱਲ. ਕਾਰਡਧਾਰਕਾਂ ਨੂੰ ਹੀ ਮਿਲੇਗਾ।

ਦੱਸ ਦੇਈਏ ਕਿ ਝਾਰਖੰਡ ਪੈਟਰੋਲੀਅਮ ਡੀਲਰਸ ਐਸੋਸੀਏਸ਼ਨ ਵੀ ਲਗਾਤਾਰ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਦਰਾਂ ਨੂੰ ਘਟਾਉਣ ਦੀ ਮੰਗ ਕਰ ਰਹੀ ਸੀ। ਐਸੋਸੀਏਸ਼ਨ ਸਰਕਾਰ ਤੋਂ ਪੈਟਰੋਲ ‘ਤੇ 5 ਫੀਸਦੀ ਵੈਟ ਘਟਾਉਣ ਦੀ ਮੰਗ ਕਰ ਰਹੀ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਸਰਕਾਰ ਵੈਟ ਦੀ ਦਰ 22 ਫੀਸਦੀ ਤੋਂ ਘਟਾ ਕੇ 17 ਫੀਸਦੀ ਕਰ ਦਿੰਦੀ ਹੈ ਤਾਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਐਸੋਸੀਏਸ਼ਨ ਨੇ ਕਿਹਾ ਕਿ ਗੁਆਂਢੀ ਰਾਜਾਂ ਝਾਰਖੰਡ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਬਿਹਾਰ ਅਤੇ ਉੜੀਸਾ ਵਿੱਚ ਡੀਜ਼ਲ ਦੀ ਕੀਮਤ ਘੱਟ ਹੈ। ਅਜਿਹੇ ‘ਚ ਝਾਰਖੰਡ ਤੋਂ ਚੱਲਣ ਵਾਲੇ ਵਾਹਨ ਗੁਆਂਢੀ ਰਾਜਾਂ ਤੋਂ ਡੀਜ਼ਲ ਪਵਾ ਰਹੇ ਹਨ। ਜਿਸ ਕਾਰਨ ਉਨ੍ਹਾਂ ਨੂੰ ਨੁਕਸਾਨ ਹੋ ਰਿਹਾ ਹੈ।

Leave a Comment

Your email address will not be published.

You may also like

Skip to toolbar