ਪੰਜਾਬ

ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ, ਲਾਲੀ ਮਜੀਠੀਆ ਦਾ ਅਸਤੀਫਾ

ਪੰਜਾਬ ‘ਚ ਕਾਂਗਰਸ ਨੂੰ ਇੱਕ ਹੋਰ ਝਟਕਾ ਲੱਗਾ ਹੈ। ਮਾਝਾ ਖੇਤਰ ਦੇ ਦਿੱਗਜ ਆਗੂ ਲਾਲੀ ਮਜੀਠੀਆ ਨੇ ਪਨਗ੍ਰੇਨ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਲਾਲੀ ਮਜੀਠੀਆ ਨੇ ਖੁਦ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕੁਝ ਨਿੱਜੀ ਕਾਰਨਾਂ ਕਰਕੇ ਉਨ੍ਹਾਂ ਨੇ ਇਹ ਅਹੁਦਾ ਛੱਡਿਆ ਹੈ।

ਹਾਲਾਂਕਿ ਚਰਚਾ ਹੈ ਕਿ ਲਾਲੀ ਮਜੀਠੀਆ ਨੇ ਇਹ ਕਦਮ ਕਾਂਗਰਸ ‘ਚ ਚੱਲ ਰਹੇ ਸੱਤਾ ਸੰਘਰਸ਼ ਦੇ ਮੱਦੇਨਜ਼ਰ ਚੁੱਕਿਆ ਹੈ। ਹੁਣ ਉਹ ਜਲਦੀ ਹੀ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਹਾਲਾਂਕਿ ਗੱਲਬਾਤ ‘ਚ ਉਨ੍ਹਾਂ ਨੇ ਭਾਜਪਾ ‘ਚ ਸ਼ਾਮਲ ਹੋਣ ਤੇ ਚੋਣ ਲੜਨ ਦੀ ਗੱਲ ਨਹੀਂ ਕੀਤੀ। ਲਾਲੀ ਮਜੀਠੀਆ ਨੇ ਕਿਹਾ ਕਿ ਉਹ ਮੌਜੂਦਾ ਸਰਕਾਰ ਤੋਂ ਸੰਤੁਸ਼ਟ ਨਹੀਂ ਹਨ। ਇਸ ਕਾਰਨ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ ਹੈ।

Leave a Comment

Your email address will not be published.

You may also like

Skip to toolbar