ਸਿਹਤ ਪੰਜਾਬ

ਕੋਵਿਡ-19 ਦੇ ਵੱਧ ਰਹੇ ਪ੍ਰਭਾਵ ਨੂੰ ਰੋਕਣ ਲਈ ਨਵੇਂ ਹੁਕਮ ਜਾਰੀ

ਜ਼ਿਲ੍ਹੇ ਅੰਦਰ ਕੋਵਿਡ-19 ਦੇ ਵੱਧ ਰਹੇ ਪ੍ਰਭਾਵ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆ ਹਨ । ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਨਵੇਂ ਸਾਲ ਤੇ ਲੋਕਾਂ ਦੇ ਇਕੱਠ ਨੂੰ ਦੇਖਦੇ ਹੋਏ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਆਪਣੇ ਹਸਪਤਾਲ ਦੀ ਓਪੀਡੀ ‘ਚ 100% ਕੋਵਿਡ-19 ਦੀ ਟੈਸਟਿੰਗ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦੇਣ।  ਉਨ੍ਹਾਂ ਕਿਹਾ ਕਿ ਜੇਕਰ ਮਹੁੱਲੇ ਦਫਤਰ ਆਦਿ ‘ਚ ਪਾਜ਼ੇਟਿਵ ਕੇਸ ਸਾਹਮਣੇ ਆਉਂਦਾ ਹੈ ਤਾਂ ਉਸ ਮੁਹੱਲੇ ਅਤੇ ਦਫਤਰ ਦੇ ਸਾਰੇ ਵਿਅਕਤੀਆਂ/ਮੁਲਾਜ਼ਮਾਂ ਦੀ 100% ਟੈਸਟਿੰਗ ਅਤੇ ਕੋਵਿਡ ਟੀਕਾਕਰਨ ਦੀ ਦੋਵੇਂ ਡੋਜ਼ ਲਗਾਈ ਜਾਣੀ ਯਕੀਨੀ ਬਣਾਈ ਜਾਵੇ। 

 ਉਨ੍ਹਾਂ ਹੁਕਮ ਜਾਰੀ ਕਰਦਿਆਂ ਸਿਹਤ ਵਿਭਾਗ ਨੂੰ ਪੁਲਿਸ ਵਿਭਾਗ ਨਾਲ ਮਿਲ ਕੇ ਜ਼ਿਲ੍ਹੇ ਦੇ ਸਮੂਹ ਬਜ਼ਾਰਾਂ, ਮਾਲ, ਸੈਲੂਨ, ਜਿੰਮ ਤੇ ਹੋਰ ਭੀੜ-ਭਾੜ ਵਾਲੀ ਥਾਂ ਤੇ ਬਿਨ੍ਹਾਂ ਮਾਸਕ ਵਾਲੇ ਵਿਅਕਤੀਆਂ ਦੇ ਚਲਾਨ ਕਰਨ ਦੇ ਨਿਰਦੇਸ਼ ਜਾਰੀ ਕੀਤੇ ਅਤੇ ਕਿਹਾ ਕਿ ਲੋਕਾਂ ਨੂੰ ਮਾਸਕ ਪਾਉਣ ਲਈ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਮਾਲ, ਸੈਲੂਨ, ਜਿੰਮ, ਰੈਸਟੋਰੈਂਟ ਅਤੇ ਹੋਰ ਭੀੜ-ਭਾੜ ਵਾਲੀਆਂ ਥਾਵਾਂ ਦੇ ਸਾਰੇ ਸਟਾਫ ਦਾ ਕੋਵਿਡ ਟੀਕਾਕਰਨ ਦੂਜੀ ਡੋਜ਼ ਸਮੇਤ ਹੋਣਾ ਚਾਹੀਦਾ ਹੈ।

Leave a Comment

Your email address will not be published.

You may also like

Skip to toolbar