1 ਜਨਵਰੀ ਨੂੰ ਇੰਡੀਆ ਗੇਟ ਦੇ ਆਲੇ-ਦੁਆਲੇ ਭੀੜ ਇਕੱਠੀ ਹੋਣ ਤੋਂ ਰੋਕਣ ਲਈ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਤਿਆਰੀਆਂ ਕੀਤੀਆਂ ਗਈਆਂ ਹਨ। ਪੁਲਿਸ ਅਨੁਸਾਰ ਪੈਦਲ ਯਾਤਰੀਆਂ ਤੇ ਵਾਹਨਾਂ ਦੀ ਗਿਣਤੀ ਵਧਣ ਕਾਰਨ ਇੰਡੀਆ ਗੇਟ ਦੇ ਸੀ ਹੈਕਸਾਗਨ ‘ਤੇ ਸਵੇਰੇ 10 ਵਜੇ ਤੋਂ ਆਵਾਜਾਈ ਪੂਰੀ ਤਰ੍ਹਾਂ ਬੰਦ ਰਹੇਗੀ। ਪੈਦਲ ਚੱਲਣ ਵਾਲਿਆਂ ਨੂੰ ਵੀ ਇੰਡੀਆ ਗੇਟ ਵੱਲ ਨਹੀਂ ਜਾਣ ਦਿੱਤਾ ਜਾਵੇਗਾ।
ਦਿੱਲੀ ਟ੍ਰੈਫਿਕ ਪੁਲਿਸ ਦਾ ਕਹਿਣਾ ਹੈ ਕਿ ਇੰਡੀਆ ਗੇਟ ਤੇ ਇਸ ਦੇ ਆਲੇ-ਦੁਆਲੇ ਸੈਂਟਰਲ ਵਿਸਟਾ ਪ੍ਰੋਜੈਕਟ ਦਾ ਕੰਮ ਚੱਲ ਰਿਹਾ ਹੈ ਤੇ ਇਸ ਕਾਰਨ ਇੰਡੀਆ ਗੇਟ ਪਹਿਲਾਂ ਹੀ ਬੰਦ ਹੈ। ਇਸ ਲਈ ਆਮ ਲੋਕਾਂ ਨੂੰ ਇੰਡੀਆ ਗੇਟ ਵੱਲ ਨਾ ਜਾਣ ਦੀ ਅਪੀਲ ਕੀਤੀ ਜਾਂਦੀ ਹੈ। ਜ਼ਿਕਰਯੋਗ ਹੈ ਕਿ ਦਿੱਲੀ ‘ਚ ਕੋਰੋਨਾ ਇਨਫੈਕਸ਼ਨ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਕਈ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਰਾਜਧਾਨੀ ਖੇਤਰ ਨੂੰ ਹੁਣ ਯੈਲੋ ਅਲਰਟ ਘੋਸ਼ਿਤ ਕੀਤਾ ਗਿਆ ਹੈ। ਦਿੱਲੀ ਸਰਕਾਰ ਨੇ 27 ਦਸੰਬਰ 2021 ਤੋਂ ਰਾਜਧਾਨੀ ‘ਚ ਰਾਤ ਦਾ ਕਰਫਿਊ ਲਗਾਉਣ ਦਾ ਐਲਾਨ ਕੀਤਾ ਹੈ।