ਪੰਜਾਬ

ਲੁਧਿਆਣਾ ਬੰਬ ਧਮਾਕੇ ਦੇ ਦੋਸ਼ੀ ਗਗਨਦੀਪ ਦੀ ਮਹਿਲਾ ਸਾਥੀ ਨੂੰ ਕੀਤਾ ਸਸਪੈਂਡ

ਲੁਧਿਆਣਾ ਬੰਬ ਧਮਾਕੇ ਮਾਮਲੇ ਵਿੱਚ ਇੱਕ ਅਪਡੇਟ ਸਾਹਮਣੇ ਆਇਆ ਹੈ।  ਲੁਧਿਆਣਾ ਬੰਬ ਧਮਾਕੇ ਵਿੱਚ ਮ੍ਰਿਤਕ ਗਗਨਦੀਪ ਦੀ ਮਹਿਲਾ ਸਾਥੀ ਕਮਲਜੀਤ ਕੌਰ ਨੂੰ ਸਸਪੈਂਡ ਕੀਤਾ ਗਿਆ ਹੈ। ਐਸ.ਐਸ.ਪੀ ਖੰਨਾ ਬਲਵਿੰਦਰ ਸਿੰਘ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ ਬਤੌਰ ਪੁਲਿਸ ਮੁਲਾਜ਼ਮ ਇੱਕ ਦੋਸ਼ੀ ਨਾਲ ਸੰਬੰਧ ਰੱਖਣ ਦੇ ਦੋਸ਼ ਹੇਠ ਸਸਪੈਂਡ ਕੀਤਾ ਗਿਆ ਹੈ। ਇਸ ਦੇ ਇਲਾਵਾ ਕਮਲਜੀਤ ਕੌਰ ਖਿਲਾਫ਼ ਵਿਭਾਗੀ ਕਾਰਵਾਈ ਵੀ ਸ਼ੁਰੂ ਕੀਤੀ ਗਈ ਹੈ।  ਐਸ.ਐਸ.ਪੀ ਖੰਨਾ ਬਲਵਿੰਦਰ ਸਿੰਘ ਦਾ ਕਹਿਣਾ ਹੈ ਕਿ ਗਗਨਦੀਪ ਦੇ ਨਾਲ ਹੋਰ ਲਿੰਕ ਸਾਹਮਣੇ ਆਉਣ ‘ਤੇ ਬਰਖ਼ਸਤ ਕੀਤਾ ਜਾ ਸਕਦਾ ਹੈ। ਇਸ ਮਾਮਲੇ ਵਿੱਚ ਐਨ.ਆਈ.ਏ ਵੀ ਲਗਾਤਾਰ ਪੁਛਗਿੱਛ ਕਰ ਰਹੀ ਹੈ 

Leave a Comment

Your email address will not be published.

You may also like

Skip to toolbar