ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਵਾਪਸ ਲੈ ਲਿਆ ਹੈ। ਵੱਡੀ ਗੱਲ ਇਹ ਹੈ ਕਿ ਪਹਿਲੀ ਵਾਰ DSGMC ਦਾ ਪ੍ਰਧਾਨ ਭਾਜਪਾ ਤੋਂ ਹੋਵੇਗਾ।
ਮਿਲੀ ਜਾਣਕਾਰੀ ਮੁਤਾਬਕ DSGMC ਦੀ ਨਵੀਂ ਪ੍ਰਬੰਧਕੀ ਕਮੇਟੀ ਦੇ ਗਠਨ ਤੱਕ ਸੁਚਾਰੂ ਢੰਗ ਨਾਲ ਕੰਮ ਕਰਨ ਲਈ ਮਨਜਿੰਦਰ ਸਿਰਸਾ ਨੇ DSGMC ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਵਾਪਸ ਲਿਆ ਹੈ।