ਨਵੇਂ ਸਾਲ ‘ਤੇ ਇੰਡੀਅਨ ਆਇਲ ਨੇ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਇੰਡੀਅਨ ਆਇਲ ਨੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 100 ਰੁਪਏ ਦੀ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। ਇਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਦਸੰਬਰ ਮਹੀਨੇ ‘ਚ ਵਪਾਰਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ‘ਚ ਵਾਧਾ ਕੀਤਾ ਗਿਆ ਸੀ। ਦਸੰਬਰ ਵਿੱਚ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 100 ਰੁਪਏ ਦਾ ਵਾਧਾ ਕੀਤਾ ਗਿਆ ਸੀ। ਹਾਲਾਂਕਿ ਲੋਕਾਂ ਲਈ ਰਾਹਤ ਦੀ ਗੱਲ ਇਹ ਰਹੀ ਕਿ ਉਸ ਸਮੇਂ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ। ਵਪਾਰਕ ਸਿਲੰਡਰ ਦੀਆਂ ਕੀਮਤਾਂ ‘ਚ ਕਟੌਤੀ ਨਾਲ ਰੈਸਟੋਰੈਂਟ ਮਾਲਕਾਂ ਨੂੰ ਰਾਹਤ ਮਿਲੀ ਹੈ।
ਦੱਸ ਦੇਈਏ ਕਿ 100 ਰੁਪਏ ਦੀ ਕਟੌਤੀ ਤੋਂ ਬਾਅਦ ਦਿੱਲੀ ਵਿੱਚ 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ 2001 ਰੁਪਏ ਹੋ ਗਈ ਹੈ। ਇਸ ਦੇ ਨਾਲ ਹੀ ਕੋਲਕਾਤਾ ‘ਚ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ 2077 ਰੁਪਏ ਹੋ ਗਈ ਹੈ। ਮੁੰਬਈ ਵਿੱਚ 19 ਕਿਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ 1951 ਰੁਪਏ ਹੋ ਗਈ ਹੈ।