ਕੋਰੋਨਾ ਵਾਇਰਸ ਨੂੰ ਹਰਾਉਣ ਲਈ ਮੋਦੀ ਸਰਕਾਰ ਨੇ ਇਕ ਹੋਰ ਵੱਡਾ ਕਦਮ ਚੁੱਕਿਆ ਹੈ। ਅੱਜ ਤੋਂ ਯਾਨੀ ਕਿ ਨਵੇਂ ਸਾਲ ਤੋਂ 15 ਤੋਂ 18 ਸਾਲ ਦੇ ਬੱਚਿਆਂ ਲਈ ਕੋਵਿਨ ’ਤੇ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਸਰਕਾਰ ਮੁਤਾਬਕ ਟੀਕਾਕਰਨ ਲਈ ਆਨਲਾਈਨ ਰਜਿਸਟ੍ਰੇਸ਼ਨ ਕੋਵਿਨ ਪੋਰਟਲ ’ਤੇ ਸ਼ੁਰੂ ਹੋ ਗਈ ਹੈ। ਬੱਚਿਆਂ ਨੂੰ 3 ਜਨਵਰੀ ਤੋਂ ਕੋਵਿਡ-19 ਖ਼ਿਲਾਫ਼ ਖ਼ੁਰਾਕ ਮਿਲਣੀ ਸ਼ੁਰੂ ਹੋ ਜਾਵੇਗੀ।
ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ ਨੇ ਕਿਹਾ ਕਿ 15 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਨੂੰ ਕੋਵਿਡ-19 ਰੋਕੂ ਟੀਕਾਕਰਨ ਲਈ ਕੋਵਿਨ ਪੋਰਟਲ ’ਤੇ ਰਜਿਸਟ੍ਰੇਸ਼ਨ ਸ਼ਨੀਵਾਰ ਯਾਨੀ ਕਿ 1 ਜਨਵਰੀ ਤੋਂ ਸ਼ੁਰੂ ਹੋ ਗਈ ਹੈ। ਮਾਂਡਵੀਆ ਨੇ ਟਵਿੱਟਰ ਜ਼ਰੀਏ ਲੋਕਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਟੀਕਾਕਰਨ ਲਈ ਆਪਣੇ ਪਰਿਵਾਰਾਂ ਦੇ ਯੋਗ ਬੱਚਿਆਂ ਦਾ ਰਜਿਸਟ੍ਰੇਸ਼ਨ ਕਰਵਾਉਣ।
ਮਾਂਡਵੀਆ ਨੇ ਟਵੀਟ ਕੀਤਾ, ‘‘ਬੱਚੇ ਸੁਰੱਖਿਅਤ ਤਾਂ ਦੇਸ਼ ਦਾ ਭਵਿੱਖ ਸੁਰੱਖਿਅਤ। ਨਵੇਂ ਸਾਲ ਦੇ ਮੌਕੇ ਅੱਜ ਸ਼ਨੀਵਾਰ ਤੋਂ 15 ਸਾਲ ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਦੇ ਕੋਵਿਡ-19 ਰੋਕੂ ਟੀਕਾਕਰਨ ਲਈ ਕੋਵਿਨ ਪੋਰਟਲ ’ਤੇ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਜਾ ਰਹੀ ਹੈ। ਮੇਰੀ ਪਰਿਵਾਰਾਂ ਨੂੰ ਬੇਨਤੀ ਹੈ ਕਿ ਯੋਗ ਬੱਚਿਆਂ ਦੇ ਟੀਕਾਕਰਨ ਲਈ ਉਨ੍ਹਾਂ ਦਾ ਰਜਿਸਟ੍ਰੇਸ਼ਨ ਕਰਵਾਓ। ਜ਼ਿਕਰਯੋਗ ਹੈ ਕਿ 15 ਤੋਂ 18 ਸਾਲ ਦੇ ਬੱਚਿਆਂ ਲਈ ਟੀਕਾਕਰਨ 3 ਜਨਵਰੀ ਤੋਂ ਸ਼ੁਰੂ ਹੋ ਜਾਵੇਗਾ।