ਪਿਛਲੇ ਦੋ ਸਾਲਾਂ ਤੋਂ ਦੁਨੀਆ ਕੋਰੋਨਾ ਮਹਾਮਾਰੀ ਤੋਂ ਪਰੇਸ਼ਾਨ ਹਨ। ਇਸ ‘ਚ ਨਵੀਂ ਬੀਮਾਰੀ ਫਲੋਰੋਨ ਨੇ ਦਸਤਕ ਦਿੱਤੀ ਹੈ। ਇਜ਼ਰਾਇਲ ‘ਚ ਇਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਹ ਕੋਰੋਨਾ ਤੇ ਇੰਫਲੂਏਂਜਾ ਦਾ ਡਬਲ ਇੰਫੈਕਸ਼ਨ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਅਰਬ ਨਿਊਜ਼ ਨੇ ਵੀਰਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਅਰਬ ਨਿਊਜ਼ ਨੇ ਟਵੀਟ ਕਰ ਕੇ ਕਿਹਾ ਕਿ ਇਜ਼ਰਾਇਲ ‘ਚ ਫਲੋਰੋਨਾ ਬਿਮਾਰੀ ਦਾ ਪਹਿਲਾਂ ਮਾਮਲਾ ਸਾਹਮਣੇ ਆਇਆ ਹੈ। ਜੋ ਕੋਰੋਨਾ ਤੇ ਇਫਲੂਏਂਜਾ ਦਾ ਡਬਲ ਇੰਫੈਕਸ਼ਨ ਹੈ।
ਕੋਰੋਨਾ ਦੇ ਨਵੇਂ ਵੇਰੀਐਂਟ Omicron ਦੇ ਕਾਰਨ ਅਮਰੀਕਾ, ਬ੍ਰਿਟੇਨ, ਇਜ਼ਰਾਈਲ ਸਮੇਤ ਦੁਨੀਆ ਦੇ ਕਈ ਦੇਸ਼ਾਂ ‘ਚ ਕੋਰੋਨਾ ਦੀ ਨਵੀਂ ਲਹਿਰ ਆ ਗਈ ਹੈ। ਇਸ ਕਾਰਨ ਸਾਰੇ ਦੇਸ਼ਾਂ ‘ਚ ਪਾਬੰਦੀਆਂ ਲਗਾਈਆਂ ਗਈਆਂ ਹਨ। ਇਸ ਦੌਰਾਨ ਇਜ਼ਰਾਈਲ ਨੇ ਸ਼ੁੱਕਰਵਾਰ ਨੂੰ ਕਮਜ਼ੋਰ ਪ੍ਰਤੀਰੋਧਕ ਸਮਰੱਥਾ ਵਾਲੇ ਲੋਕਾਂ ਨੂੰ ਕੋਰੋਨਾ ਵੈਕਸੀਨ ਦੀ ਚੌਥੀ ਖੁਰਾਕ ਦੇਣਾ ਸ਼ੁਰੂ ਕਰ ਦਿੱਤਾ ਹੈ। ਟਾਈਮ ਆਫ਼ ਇਜ਼ਰਾਈਲ ਨੇ ਰਿਪੋਰਟ ਦਿੱਤੀ ਕਿ ਸਿਹਤ ਮੰਤਰਾਲੇ ਦੇ ਡਾਇਰੈਕਟਰ-ਜਨਰਲ, ਨਚਮਨ ਐਸ਼ ਨੇ ਅੱਜ ਓਮਿਕਰੋਨ ਵੇਰੀਐਂਟ ਦੇ ਕਾਰਨ ਹੋਣ ਵਾਲੀ ਲਹਿਰ ਦੇ ਮੱਦੇਨਜ਼ਰ ਕਮਜ਼ੋਰ ਪ੍ਰਤੀਰੋਧਕ ਸਮਰੱਥਾ ਵਾਲੇ ਲੋਕਾਂ ਲਈ ਬੂਸਟਰ ਖੁਰਾਕਾਂ ਦੀ ਆਗਿਆ ਦਿੱਤੀ ਹੈ।