ਨਵੇਂ ਸਾਲ ‘ਤੇ ਕਈ ਸਰਕਾਰੀ ਮੁਲਾਜ਼ਮਾਂ ਨੂੰ ਵੱਡੀ ਖੁਸ਼ਖਬਰੀ ਮਿਲੀ ਹੈ। ਸਰਕਾਰ ਨੇ ਇੱਕ ਵਾਰ ਫਿਰ 7ਵੇਂ ਤਨਖਾਹ ਕਮਿਸ਼ਨ ਤਹਿਤ ਮੁਲਾਜ਼ਮਾਂ ਦੇ ਡੀਏ ਤੇ ਡੀਆਰ ‘ਚ 3 ਫ਼ੀਸਦੀ ਦਾ ਵਾਧਾ ਕੀਤਾ ਹੈ। ਦੱਸ ਦੇਈਏ ਕਿ ਇਹ ਵਾਧਾ 1 ਜੁਲਾਈ ਤੋਂ ਲਾਗੂ ਹੋਵੇਗਾ। ਸਰਕਾਰ ਦੇ ਇਸ ਐਲਾਨ ਤੋਂ ਬਾਅਦ ਮੁਲਾਜ਼ਮਾਂ ‘ਚ ਖੁਸ਼ੀ ਹੈ। ਇਸ ਤੋਂ ਇਲਾਵਾ ਲਟਕਦੇ ਡੀਏ ‘ਤੇ ਵੀ ਫ਼ੈਸਲਾ ਲਿਆ ਗਿਆ ਹੈ। ਦੱਸ ਦੇਈਏ ਕਿ ਕੇਂਦਰ ਸਰਕਾਰ ਪਹਿਲਾਂ ਹੀ ਮੁਲਾਜ਼ਮਾਂ ਦਾ ਡੀਏ ਵਧਾ ਕੇ 31 ਫ਼ੀਸਦੀ ਕਰ ਚੁੱਕੀ ਹੈ। ਹੁਣ ਉੜੀਸ਼ਾ ਸਰਕਾਰ ਨੇ ਆਪਣੇ ਸੂਬੇ ਦੇ ਮੁਲਾਜ਼ਮਾਂ ਦੇ ਡੀਏ ਤੇ ਡੀਆਰ ‘ਚ ਵੀ ਵਾਧਾ ਕੀਤਾ ਹੈ। ਉੜੀਸ਼ਾ ਸਰਕਾਰ ਨੇ ਨਵੇਂ ਸਾਲ ਮੌਕੇ ‘ਤੇ ਇਹ ਐਲਾਨ ਕੀਤਾ ਹੈ।
ਹੁਣ ਇੱਥੋਂ ਦੇ ਮੁਲਾਜ਼ਮਾਂ ਨੂੰ ਵੀ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਵਾਂਗ 31 ਫ਼ੀਸਦੀ ਡੀਏ ਦਾ ਲਾਭ ਮਿਲੇਗਾ। ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਸੂਬਾ ਸਰਕਾਰ ਦੇ ਇਸ ਫ਼ੈਸਲੇ ਦਾ ਲਾਭ ਸੂਬੇ ਦੇ ਕਰੀਬ 7.5 ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲੇਗਾ।
ਇਸ ਤੋਂ ਇਲਾਵਾ ਸੂਬਾ ਸਰਕਾਰ ਨੇ 30 ਫ਼ੀਸਦੀ ਬਕਾਏ ਦੇਣ ਦਾ ਫ਼ੈਸਲਾ ਵੀ ਕੀਤਾ ਹੈ। ਮੁਲਾਜ਼ਮਾਂ ਨੂੰ ਜਨਵਰੀ 2016 ਤੋਂ ਅਗਸਤ 2017 ਦਰਮਿਆਨ ਵਧੀਆਂ ਤਨਖਾਹਾਂ ਦਾ 50 ਫ਼ੀਸਦੀ ਬਕਾਇਆ ਦਿੱਤਾ ਜਾਣਾ ਹੈ।
