ਆਮ ਆਦਮੀ ਪਾਰਟੀ ਪੰਜਾਬ ਨੂੰ ਅੱਜ ਇੱਕ ਹੋਰ ਝਟਕਾ ਲੱਗਾ ਹੈ। ਅੰਮ੍ਰਿਤਸਰ ਤੋਂ ਪਾਰਟੀ ਦੇ ਸੂਬਾ ਜੁਆਇੰਟ ਸੈਕਟਰੀ ਤੇ ਸਾਬਕਾ ਏ.ਡੀ.ਸੀ. ਰਾਕੇਸ਼ ਕੁਮਾਰ ਅੱਜ ‘ਆਪ’ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ। ਸੁਖਬੀਰ ਬਾਦਲ ਨੇ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਰਾਕੇਸ਼ ਕੁਮਾਰ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਰਾਕੇਸ਼ ਕੁਮਾਰ ਦੀ ਸ਼ਮੂਲੀਅਤ ਨਾਲ ਅੰਮ੍ਰਿਤਸਰ ਇਲਾਕੇ ‘ਚ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਹੋਇਆ ਹੈ ਅਤੇ ਉਨ੍ਹਾਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਬਣਾਇਆ ਜਾਂਦਾ ਹੈ।
ਇਸ ਮੌਕੇ ਰਾਕੇਸ਼ ਕੁਮਾਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਕੇ ਉਹ ਬਹੁਤ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਅਨਿਲ ਜੋਸ਼ੀ ਰਾਹੀਂ ਉਹ ਅਕਾਲੀ ਦਲ ਵਿੱਚ ਆਏ ਹਨ ਤੇ ਸੁਖਬੀਰ ਬਾਦਲ ਨੇ ਉਨ੍ਹਾਂ ਨੂੰ ਅੱਜ ਪਾਰਟੀ ਵਿੱਚ ਸ਼ਾਮਲ ਕਰਵਾਇਆ।