ਪੰਜਾਬ

ਆਮ ਆਦਮੀ ਪਾਰਟੀ ਵੱਲੋਂ ਉਮੀਦਵਰਾਂ ਦੀ 7ਵੀਂ ਲਿਸਟ ਜਾਰੀ

ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ 7ਵੀਂ ਲਿਸਟ ਜਾਰੀ ਕਰ ਦਿੱਤੀ ਹੈ। ਆਮ ਆਦਮੀ ਪਾਰਟੀ ਨੇ 7ਵੀਂ ਲਿਸਟ ਵਿੱਚ 5 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਪਾਰਟੀ ਨੇ ਹੁਣੇ ਹੀ ਕਾਂਗਰਸ ਛੱਡ ਕੇ ਆਏ ਲਾਲੀ ਮਜੀਠੀਆ ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ ਹੈ ਜਿਨ੍ਹਾਂ ਦਾ ਮੁਕਾਬਲਾ ਅਕਾਲੀ ਦਲ ਦੇ ਉਮੀਦਵਾਰ ਬਿਕਰਮ ਮਜੀਠੀਆ ਨਾਲ ਹੋਏਗਾ।

ਇਸ ਤੋਂ ਇਲਾਵਾ ਡਾਕਟਰ ਬਲਜੀਤ ਕੌਰ ਮਲੋਟ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਹੋਣਗੇ। ਦੱਸ ਦਈਏ ਕਿ ਬਲਜੀਤ ਕੌਰ ਫਰੀਦਕੋਟ ਤੋਂ ਸਾਬਕਾ ਸੰਸਦ ਮੈਂਬਰ ਸਾਧੂ ਸਿੰਘ ਦੀ ਬੇਟੀ ਹੈ। ਜਲੰਧਰ ਛਾਉਣੀ ਤੋਂ ਸੁਰਿੰਦਰ ਸਿੰਘ ਸੋਢੀ ਨੂੰ ਟਿਕਟ ਦਿੱਤੀ ਗਈ ਹੈ। ਸੁਰਿੰਦਰ ਸਿੰਘ ਸੋਢੀ ਵੀ ਹਾਕੀ ਖਿਡਾਰੀ ਹਨ। ਕਾਂਗਰਸੀ ਲੀਡਰ ਪਰਗਟ ਸਿੰਘ ਦੇ ਮੁਕਾਬਲੇ ਸੁਰਿੰਦਰ ਸਿੰਘ ਸੋਢੀ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਦੋ ਸਾਬਕਾ ਹਾਕੀ ਖਿਡਾਰੀਆਂ ਵਿਚਾਲੇ ਤਕੜਾ ਮੁਕਾਬਲਾ ਹੋਵੇਗਾ।

ਦੱਸ ਦਈਏ ਕਿ ਪੰਜਾਬ ‘ਚ ਵਿਧਾਨ ਸਭਾ ਦੀਆਂ ਕੁੱਲ 117 ਸੀਟਾਂ ਵਿੱਚੋਂ ਆਮ ਆਦਮੀ ਪਾਰਟੀ ਨੇ 101 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। 10 ਮੌਜੂਦਾ ਵਿਧਾਇਕਾਂ ਦੇ ਨਾਲ-ਨਾਲ ਸਾਬਕਾ ਅਫ਼ਸਰਾਂ ਤੇ ਪੰਜਾਬੀ ਗਾਇਕਾਂ ‘ਤੇ ਵੀ ਦਾਅ ਖੇਡਿਆ ਗਿਆ ਹੈ। ਹੁਣ ਸਿਰਫ਼ 16 ਸੀਟਾਂ ‘ਤੇ ਉਮੀਦਵਾਰ ਐਲਾਨੇ ਜਾਣੇ ਹਨ। 

Leave a Comment

Your email address will not be published.

You may also like

Skip to toolbar