ਬਲਵਿੰਦਰ ਸਿੰਘ ਲਾਡੀ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ। ਕੁਝ ਦਿਨ ਪਹਿਲਾਂ ਭਾਜਪਾ ‘ਚ ਸ਼ਾਮਲ ਹੋਏ ਸਨ। ਉਨ੍ਹਾਂ ਨੇ ਨਿਊਜ਼ 18 ਨੂੰ ਫ਼ੋਨ ‘ਤੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਚੋਣ ਲੜਣ ਲਈ ਕਹੇਗੀ ਤਾਂ ਉਹ ਜ਼ਰੂਰ ਚੋਣ ਲੜਣਗੇ।
ਸ੍ਰੀ ਹਰਗੋਬਿੰਦਪੁਰ ਤੋਂ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਲਾਡੀ ਮੰਗਲਵਾਰ ਨੂੰ ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਸਨ। ਇਸ ਸਮੇਂ ਪੰਜਾਬ ਦੇ ਕਾਂਗਰਸੀ ਵਿਧਾਇਕ ਫਤਿਹ ਜੰਗ ਸਿੰਘ ਬਾਜਵਾ ਵੀ ਬੇਜੀਪੀ ਵਿੱਚ ਸ਼ਾਮਲ ਹੋਏ ਸਨ।
ਮੁੜ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਬਲਵਿੰਦਰ ਲਾਡੀ ਨੇ ਨਿਊਜ਼ 18 ਨੂੰ ਦੱਸਿਆ ਕਿ ਉਨ੍ਹਾਂ ਦੇ ਹਲਕੇ ਦੇ ਲੋਕ ਨਾਰਾਜ਼ਗੀ ਜਤਾ ਰਹੇ ਸਨ, ਜਿਸ ਕਰਕੇ ਉਨ੍ਹਾਂ ਨੇ ਵਾਪਸੀ ਦਾ ਫੈਸਲਾ ਲਿਆ ਹੈ।