ਦੇਸ਼

SIT ਨੇ ਲਖੀਮਪੁਰ ਹਿੰਸਾ ਕੇਸ ‘ਚ 5 ਪੰਨਿਆਂ ਦੀ ਚਾਰਜਸ਼ੀਟ ਕੀਤੀ ਦਾਖਲ

ਲਖੀਮਪੁਰ ਹਿੰਸਾ ਮਾਮਲੇ ਵਿੱਚ ਐਸਆਈਟੀ ਨੇ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ। 5000 ਪੰਨਿਆਂ ਦੀ ਇਸ ਚਾਰਜਸ਼ੀਟ ਵਿੱਚ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਮੁੱਖ ਦੋਸ਼ੀ ਬਣਾਇਆ ਗਿਆ ਹੈ। SIT ਨੇ CJM ਕੋਰਟ ‘ਚ ਚਾਰਜਸ਼ੀਟ ਦਾਖਲ ਕੀਤੀ ਹੈ। ਆਸ਼ੀਸ਼ ਮਿਸ਼ਰਾ ਸਮੇਤ 16 ਲੋਕਾਂ ਨੂੰ ਦੋਸ਼ੀ ਬਣਾਇਆ ਗਿਆ ਹੈ। ਪਿਛਲੇ ਸਾਲ 3 ਅਕਤੂਬਰ ਨੂੰ ਆਸ਼ੀਸ਼ ਮਿਸ਼ਰਾ ਦੇ ਸਮਰਥਕਾਂ ਅਤੇ ਕਿਸਾਨਾਂ ਵਿਚਾਲੇ ਝੜਪ ਦੌਰਾਨ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਜਾਂਚ ਅਧਿਕਾਰੀ ਨੇ ਆਸ਼ੀਸ਼ ਮਿਸ਼ਰਾ ਸਮੇਤ ਹੋਰ ਦੋਸ਼ੀਆਂ ਨੂੰ ਕਤਲ ਦਾ ਦੋਸ਼ੀ ਬਣਾਇਆ ਹੈ। ਚਾਰਜਸ਼ੀਟ ਅਨੁਸਾਰ ਇੱਕ ਸੋਚੀ ਸਮਝੀ ਸਾਜ਼ਿਸ਼ ਤਹਿਤ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਇੱਕ ਜੀਪ ਅਤੇ ਐਸਯੂਵੀ ਨੇ ਕੁਚਲ ਦਿੱਤਾ ਸੀ।

ਲਖੀਮਪੁਰ ਖੇੜੀ-ਤਿਕੁਨੀਆ ਮਾਮਲੇ ਦੀ ਚਾਰਜਸ਼ੀਟ ‘ਚ ਵਰਿੰਦਰ ਸ਼ੁਕਲਾ ਦਾ ਨਾਂ ਵਧਾਇਆ ਗਿਆ ਹੈ। ਸ਼ੁਕਲਾ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਕਰੀਬੀ ਹਨ। ਪਹਿਲਾਂ 13 ਦੋਸ਼ੀ ਸੀ, ਹੁਣ 14 ਹੋ ਗਏ ਹਨ। ਦਸ ਦਈਏ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ‘ਟੇਨੀ’ ਦੇ ਪੁੱਤਰ ਆਸ਼ੀਸ਼ ਮਿਸ਼ਰਾ ਤੇ ਉਸ ਦੇ ਦਰਜਨ ਭਰ ਸਾਥੀਆਂ ‘ਤੇ ਥਾਰ ਦੀ ਜੀਪ ਨਾਲ 4 ਕਿਸਾਨਾਂ ਨੂੰ ਕੁਚਲਣ ਤੇ ਉਨ੍ਹਾਂ ‘ਤੇ ਗੋਲੀਆਂ ਚਲਾਉਣ ਵਰਗੇ ਕਈ ਗੰਭੀਰ ਦੋਸ਼ ਹਨ।

Leave a Comment

Your email address will not be published.

You may also like

Skip to toolbar