ਕੋਰੋਨਾ ਮਹਾਂਮਾਰੀ ਦਾ ਕਹਿਰ ਵਧਦਾ ਹੀ ਜਾ ਰਿਹਾ ਹੈ। ਕੋਰੋਨਾ ਵਾਇਰਸ ਨੂੰ ਫ਼ੈਲਣ ਤੋਂ ਰੋਕਣ ਲਈ ਕੇਂਦਰ ਨੇ ਸੋਮਵਾਰ ਨੂੰ ਆਪਣੇ ਸਾਰੇ ਕਰਮਚਾਰੀਆਂ ਲਈ ਬਾਇਓਮੀਟ੍ਰਿਕ ਹਾਜ਼ਰੀ ਲਗਾਉਣ ਦੀ ਵਿਵਸਥਾ 31 ਜਨਵਰੀ ਤੱਕ ਲਈ ਬੰਦ ਕਰ ਦਿੱਤੀ ਹੈ। ਇਸ ਸੰਬੰਧ ‘ਚ ਕਿਰਤ ਰਾਜ ਮੰਤਰੀ ਜਤਿੰਦਰ ਸਿੰਘ ਨੇ ਕਿਹਾ ਕਿ ਇਹ ਫ਼ੈਸਲਾ ਸਰਕਾਰੀ ਕਰਮਚਾਰੀਆਂ ਦੀ ਸੁਰੱਖਿਆ ਅਤੇ ਸਿਹਤ ਦੇ ਮੱਦੇਨਜ਼ਰ ਲਿਆ ਗਿਆ ਹੈ।
ਉਨ੍ਹਾਂ ਨੇ ਟਵੀਟ ਕੀਤਾ,‘ਬੀਤੇ ਕੁਝ ਦਿਨਾਂ ’ਚ ਕੋਵਿਡ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਬਾਇਓਮੀਟ੍ਰਿਕ ਹਾਜ਼ਰੀ ਲਗਾਉਣ ਦੀ ਵਿਵਸਥਾ ਅਗਲੇ ਹੁਕਮਾਂ ਤੱਕ ਲਈ ਤੁਰੰਤ ਮੁਲਤਵੀ ਕੀਤੀ ਜਾਂਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਇਹ ਫ਼ੈਸਲਾ ਸਰਕਾਰੀ ਕਰਮਚਾਰੀਆਂ ਦੀ ਸੁਰੱਖਿਆ ਅਤੇ ਸਿਹਤ ਦੇ ਨਜ਼ਰੀਏ ਨਾਲ ਲਿਆ ਗਿਆ ਹੈ। ਕਿਰਤ ਮੰਤਰਾਲਾ ਵੱਲੋਂ ਜਾਰੀ ਹੁਕਮ ’ਚ ਕਿਹਾ ਗਿਆ ਹੈ ਕਿ ਸਾਰੇ ਕਰਮਚਾਰੀਆਂ ਨੂੰ ਹਾਜ਼ਰੀ ਰਜਿਸਟਰ ’ਚ ਆਪਣੀ ਹਾਜ਼ਰੀ ਦਰਜ ਕਰਨੀ ਪਵੇਗੀ।