ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਮੋਰਿੰਡਾ ਦੀ ਦਾਣਾ ਮੰਡੀ ਪਹੁੰਚੇ, ਜਿਥੇ ਉਨ੍ਹਾਂ ਨੇ ਆਂਗਨਵਾੜੀ ਵਰਕਰਾਂ ਨੂੰ ਲੈ ਕੇ ਕਈ ਵੱਡੇ ਐਲਾਨ ਕੀਤੇ। ਮੁੱਖ ਮੰਤਰੀ ਚੰਨੀ ਨੇ ਪਿਛਲੇ ਕਾਫ਼ੀ ਸਮੇਂ ਤੋਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੀਆਂ ਆਂਗਨਵਾੜੀ ਵਰਕਰਾਂ ਦੀਆਂ ਮੰਗਾਂ ਮੰਨ ਲਈਆਂ ਹਨ। ਆਂਗਨਵਾੜੀ ਵਰਕਰਾਂ ਨੂੰ ਸਬੋਧਨ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਆਂਗਨਵਾੜੀ ਵਰਕਰਾਂ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹਨ। ਆਂਗਨਵਾੜੀ ਵਰਕਰਾਂ ਦੀ ਤਨਖ਼ਾਹ ਵਧਾ ਕੇ 9500 ਰੁਪਏ ਕਰਨ ਦਾ ਐਲਾਨ ਕਰ ਦਿੱਤਾ।
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਦੇ ਨਾਲ ਹੀ ਆਂਗਨਵਾੜੀ ਹੈਲਪਰ ਦੀ ਤਨਖ਼ਾਹ ਵਧਾ ਕੇ 5100 ਰੁਪਏ ਅਤੇ ਆਂਗਨਵਾੜੀ ਵਰਕਰਾਂ ਮਿੰਨੀ ਦੀ ਤਨਖ਼ਾਹ 6300 ਰੁਪਏ ਕਰ ਦਿੱਤੀ ਹੈ। ਤਨਖ਼ਾਹ ਦੇ ਨਾਲ-ਨਾਲ ਸਾਨਾਲਾ ਇਨਕ੍ਰੀਮੈਂਟ ਵੀ ਲਾਇਆ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੈਂ ਵਰਗ ਦੇ ਭਲੇ ਲਈ ਕੰਮ ਕਰਨਾ ਚਾਹੁੰਦਾ ਹਾਂ। ਸਾਡੀ ਸਰਕਾਰ ਦਾ ਟੀਚਾ ਇਹ ਹੈ ਕਿ ਸਭ ਨੂੰ ਚੰਗਾ ਜੀਵਨ ਮਿਲੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ’ਚ ਅੱਜ ਸਭ ਤੋਂ ਸਸਤੀ ਬਿਜਲੀ ਮਿਲ ਰਹੀ ਹੈ, ਜੋ ਹੋਰ ਕੋਈ ਨਹੀਂ ਦੇ ਰਿਹਾ।