ਦੇਸ਼ ‘ਚ ਵੱਧਦੇ ਕੋਰੋਨਾ ਮਾਮਲਿਆਂ ਦੇ ਵਿਚਕਾਰ ਕੇਂਦਰ ਤੋਂ ਲੈ ਕੇ ਰਾਜ ਸਰਕਾਰਾਂ ਅਲਰਟ ‘ਤੇ ਹਨ। ਵੱਖ-ਵੱਖ ਰਾਜਾਂ ਵਿੱਚ ਆਪਣੇ ਪੱਧਰ ‘ਤੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਇਨ੍ਹਾਂ ਪਾਬੰਦੀਆਂ ਕਾਰਨ ਕਈ ਰਾਜਾਂ ਵਿੱਚ ਸਕੂਲ, ਕਾਲਜ ਵੀ ਬੰਦ ਕੀਤੇ ਜਾ ਰਹੇ ਹਨ। ਹੁਣ ਤੱਕ ਪੰਜਾਬ ,ਯੂਪੀ, ਹਰਿਆਣਾ, ਰਾਜਸਥਾਨ , ਤੇਲੰਗਾਨਾ ਅਤੇ ਪੱਛਮੀ ਬੰਗਾਲ ਵਿੱਚ ਸਕੂਲ ਬੰਦ ਕਰਨ ਦਾ ਐਲਾਨ ਕੀਤਾ ਜਾ ਚੁੱਕਾ ਹੈ।
ਪੰਜਾਬ ਵਿੱਚ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਸਕੂਲ, ਕਾਲਜ, ਯੂਨੀਵਰਸਿਟੀਆਂ, ਕੋਚਿੰਗ ਸੰਸਥਾਵਾਂ ਆਦਿ ਸਮੇਤ ਸਾਰੇ ਵਿਦਿਅਕ ਅਦਾਰੇ ਬੰਦ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਵਿੱਚ ਆਨਲਾਈਨ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੀ ਗੱਲ ਕਹੀ ਗਈ ਹੈ। ਰਾਜ ਦੇ ਮੈਡੀਕਲ ਅਤੇ ਨਰਸਿੰਗ ਕਾਲਜ ਖੁੱਲ੍ਹੇ ਰਹਿਣਗੇ। ਸਰਕਾਰ ਨੇ ਕਿਹਾ ਹੈ ਕਿ ਸਾਰੀਆਂ ਵਿਦਿਅਕ ਸੰਸਥਾਵਾਂ ਨੂੰ ਆਨਲਾਈਨ ਵਿਦਿਅਕ ਪ੍ਰੋਗਰਾਮਾਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਤੇਲੰਗਾਨਾ ਵਿੱਚ 8 ਤੋਂ 16 ਜਨਵਰੀ ਤੱਕ ਸਕੂਲ, ਵਿਦਿਅਕ ਅਦਾਰੇ ਬੰਦ ਰਹਿਣਗੇ।
ਤੇਲੰਗਾਨਾ ਵਿੱਚ ਤੇਜ਼ੀ ਨਾਲ ਵੱਧ ਰਹੇ ਕੋਵਿਡ -19 ਮਾਮਲਿਆਂ ਦੇ ਮੱਦੇਨਜ਼ਰ ਮਹਾਂਮਾਰੀ ਸਥਿਤੀ ਦੀ ਸਮੀਖਿਆ ਕਰਨ ਲਈ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਦੁਆਰਾ ਬੁਲਾਈ ਗਈ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ। ਤੇਲੰਗਾਨਾ ਦੇ ਮੁੱਖ ਮੰਤਰੀ ਚੰਦਰਸ਼ੇਖਰ ਰਾਓ ਨੇ ਸੂਬੇ ਦੇ ਸਾਰੇ ਵਿਦਿਅਕ ਅਦਾਰਿਆਂ ਨੂੰ 8 ਜਨਵਰੀ ਤੋਂ 16 ਜਨਵਰੀ ਤੱਕ ਛੁੱਟੀ ਦਾ ਐਲਾਨ ਕਰਨ ਦੇ ਨਿਰਦੇਸ਼ ਦਿੱਤੇ ਹਨ।