class="bp-nouveau post-template-default single single-post postid-8605 single-format-standard admin-bar no-customize-support wpb-js-composer js-comp-ver-5.7 vc_responsive no-js">
ਪੰਜਾਬ

PM ਮੋਦੀ ਦੀ ਰੈਲੀ ‘ਚ ਨਹੀਂ ਸ਼ਾਮਿਲ ਹੋਣਗੇ ਢੀਂਡਸਾ, ਜਾਣੋ ਵਜ੍ਹਾ

ਪੂਰੇ ਦੇਸ਼ ਸਮੇਤ ਪੰਜਾਬ ‘ਚ ਵੀ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ। ਇਸ ਦੇ ਤਹਿਤ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੀ ਕੋਰੋਨਾ ਦੇ ਸ਼ਿਕਾਰ ਹੋ ਗਏ ਹਨ। ਸੁਖਦੇਵ ਸਿੰਘ ਢੀਂਡਸਾ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ। ਸੁਖਦੇਵ ਢੀਂਡਸਾ ਨੇ ਆਪਣੇ ਸੰਪਰਕ ‘ਚ ਆਉਣ ਵਾਲੇ ਸਮੂਹ ਆਗੂਆਂ ਅਤੇ ਵਰਕਾਰਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ।

ਜਾਣਕਾਰੀ ਮੁਤਾਬਕ ਸੁਖਦੇਵ ਢੀਂਡਸਾ ਦੇ ਸਲਾਹਕਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਸੁਖਦੇਵ ਢੀਂਡਸਾ ਨੇ ਮੰਗਲਵਾਰ ਨੂੰ ਚੰਡੀਗੜ੍ਹ ਦੇ ਸੈਕਟਰ-10 ਵਿਖੇ ਕੋਰੋਨਾ ਟੈਸਟ ਕਰਵਾਇਆ ਸੀ ਅਤੇ ਬੁੱਧਵਾਰ ਨੂੰ ਮਤਲਬ ਕਿ ਅੱਜ ਉਹ ਫਿਰੋਜ਼ਪੁਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ‘ਚ ਸ਼ਾਮਲ ਹੋਣ ਲਈ ਜਾ ਰਹੇ ਸਨ। 

Leave a Comment

Your email address will not be published.

You may also like

Skip to toolbar