ਦੇਸ਼

ਮਸ਼ਹੂਰ ਗਾਇਕ ਸੋਨੂੰ ਨਿਗਮ ਨੂੰ ਵੀ ਹੋਇਆ ਕੋਰੋਨਾ

ਕੋਰੋਨਾ ਵਾਇਰਸ ਦੇ ਕੇਸ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਆਪਣੀ ਸੁਰੀਲੀ ਆਵਾਜ਼ ਨਾਲ ਲੱਖਾਂ ਲੋਕਾਂ ਦੇ ਦਿਲਾਂ ‘ਤੇ ਰਾਜ ਕਰਨ ਵਾਲੇ ਮਸ਼ਹੂਰ ਗਾਇਕ ਸੋਨੂੰ ਨਿਗਮ ਕੋਵਿਡ 19 ਪੌਜੀਟਿਵ ਹਨ। ਹਾਲ ਹੀ ‘ਚ ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਇਕ ਵੀਡੀਓ ਸ਼ੇਅਰ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਸੋਨੂੰ ਨਿਗਮ ਦੇ ਨਾਲ-ਨਾਲ ਉਨ੍ਹਾਂ ਦੇ ਬੇਟੇ ਨੀਵਾਨ ਨਿਗਮ ਪਤਨੀ ਮਧੁਰਿਮਾ ਨਿਗਮ ਨੂੰ ਵੀ ਕੋਰੋਨਾ ਹੋ ਗਿਆ ਹੈ।

ਸੋਨੂੰ ਨਿਗਮ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਵੀਡੀਓ ਰਾਹੀਂ ਆਪਣੇ ਕੋਰੋਨਾ ਪਾਜ਼ੀਟਿਵ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਹੈ। ਉਸ ਨੇ ਕਰੀਬ 3 ਮਿੰਟ ਦਾ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਸ ਨੇ ਦੱਸਿਆ ਹੈ ਕਿ ਉਹ ਦੁਬਈ ਵਿੱਚ ਹੈ ਅਤੇ ਕੋਰੋਨਾ ਨਾਲ ਲੜਾਈ ਲੜ ਰਿਹਾ ਹੈ।

ਸੋਨੂੰ ਨਿਗਮ ਨੇ ਅੱਗੇ ਕਿਹਾ, ‘ਸਾਡੇ ਆਲੇ-ਦੁਆਲੇ ਕਈ ਲੋਕ ਕੋਰੋਨਾ ਪਾਜ਼ੀਟਿਵ ਪਾਏ ਜਾ ਰਹੇ ਹਨ। ਇਹ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ। ਮੈਨੂੰ ਸਾਡੇ ਲਈ ਬੁਰਾ ਲੱਗਦਾ ਹੈ ਕਿਉਂਕਿ ਕੰਮ ਹੁਣੇ ਸ਼ੁਰੂ ਹੋਇਆ ਹੈ। ਮੈਨੂੰ ਥੀਏਟਰਾਂ ਨਾਲ ਜੁੜੇ ਲੋਕਾਂ ਅਤੇ ਫਿਲਮ ਨਿਰਮਾਤਾਵਾਂ ਲਈ ਵੀ ਬੁਰਾ ਲੱਗਦਾ ਹੈ। ਕਿਉਂਕਿ ਪਿਛਲੇ ਦੋ ਸਾਲਾਂ ਤੋਂ ਕੰਮ ਪ੍ਰਭਾਵਿਤ ਹੋ ਰਿਹਾ ਹੈ। ਪਰ ਉਮੀਦ ਹੈ ਕਿ ਚੀਜ਼ਾਂ ਠੀਕ ਹੋ ਜਾਣਗੀਆਂ

Leave a Comment

Your email address will not be published.

You may also like

Skip to toolbar