ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੌਰੇ ‘ਤੇ ਆਏ ਸਨ। ਉਨ੍ਹਾਂ ਫਿਰੋਜ਼ਪੁਰ ‘ਚ ਇਕ ਰੈਲੀ ਨੂੰ ਸੰਬੋਧਨ ਕਰਨਾ ਸੀ ਪਰ ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਦਿੱਲੀ ਵਾਪਸ ਪਰਤਣਾ ਪਿਆ। ਪ੍ਰਧਾਨ ਮੰਤਰ ਨਰਿੰਦਰ ਮੋਦੀ ਦੀ ਸੁਰੱਖਿਆ ਨੂੰ ਲੈ ਕੇ ਗ੍ਰਹਿ ਮੰਤਰਾਲਾ ਨੇ ਸੂਬਾ ਸਰਕਾਰ ਨੂੰ ਤਲਬ ਕਰ ਰਿਪੋਰਟ ਮੰਗੀ ਹੈ। ਇਸ ਦਰਮਿਆਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਅਜਿਹੀ ਲਾਪਰਵਾਹੀ ਅਸਵੀਕਾਰਯੋਗ ਹੈ।
ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰਾਲਾ ਨੇ ਇਸ ਬਾਬਤ ਵਿਸਥਾਰਪੂਰਵਰਕ ਰਿਪੋਰਟ ਮੰਗੀ ਹੈ। ਪੰਜਾਬ ‘ਚ ਅੱਜ ਦੀ ਕਾਂਗਰਸ ਪਾਰਟੀ ਕਿਵੇਂ ਸੋਚਦੀ ਹੈ ਤੇ ਕੰਮ ਕਰਦੀ ਹੈ ਇਹ ਇਸ ਦਾ ਟ੍ਰੇਲਰ ਹੈ। ਕਾਂਗਰਸ ਦੇ ਸੀਨੀਅਰ ਨੇਤਾਵਾਂ ਨੇ ਆਪਣੇ ਕੀਤੇ ਲਈ ਭਾਰਤ ਦੇ ਲੋਕਾਂ ਤੋਂ ਮੁਆਫ਼ੀ ਮੰਗੀ ਹੈ। ਜ਼ਿਕਰਯੋਗ ਹੈ ਕਿ ਗ੍ਰਹਿ ਮੰਤਰਾਲਾ ਨੇ ਬਿਆਨ ਜਾਰੀ ਕਰ ਕੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਸਵੇਰੇ ਬਠਿੰਡਾ ਪਹੁੰਚੇ ਸਨ। ਫਿਰ ਉੱਥੋਂ ਉਨ੍ਹਾਂ ਨੇ ਹੈਲੀਕਾਪਟਰ ਤੋਂ ਹੁਸੈਨੀਵਾਲਾ ’ਚ ਰਾਸ਼ਟਰੀ ਸ਼ਹੀਦ ਸਮਾਰਕ ਜਾਣਾ ਸੀ। ਮੀਂਹ ਅਤੇ ਖਰਾਬ ਵਿਜੀਬਿਲਟੀ ਦੇ ਚੱਲਦੇ ਪ੍ਰਧਾਨ ਮੰਤਰੀ ਨੇ ਕਰੀਬ 20 ਮਿੰਟ ਤੱਕ ਮੌਸਮ ਸਾਫ ਹੋਣ ਦੀ ਉਡੀਕ ਕੀਤੀ। ਫਿਰ ਆਸਮਾਨ ਸਾਫ ਨਾ ਹੁੰਦਾ ਵੇਖ ਕੇ ਸੜਕ ਮਾਰਗ ਰਾਹੀ ਜਾਣ ਦਾ ਫ਼ੈਸਲਾ ਕੀਤਾ।