class="post-template-default single single-post postid-8638 single-format-standard wpb-js-composer js-comp-ver-6.11.0 vc_responsive">

ਪੰਜਾਬ

ਮੁੱਖ ਮੰਤਰੀ ਚੰਨੀ ਦਾ BJP ‘ਤੇ ਤਿੱਖਾ ਵਾਰ, Tweet ਕਰਕੇ ਆਖੀ ਵੱਡੀ ਗੱਲ

ਪੰਜਾਬ ਫੇਰੀ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਕੁਤਾਹੀ ਦਾ ਮਾਮਲਾ ਭੱਖਣ ਲੱਗਾ ਹੈ। ਇਸ ਮਾਮਲੇ ’ਤੇ ਵਿਰੋਧੀ ਪਾਰਟੀਆਂ ਵੱਲੋਂ ਵੱਖ-ਵੱਖ ਤੰਜ ਕੱਸੇ ਜਾ ਰਹੇ ਹਨ। ਇਕ ਪਾਸੇ ਜਿੱਥੇ ਭਾਜਪਾ ਵੱਲੋਂ ਇਸ ਨੂੰ ਕਾਂਗਰਸ ਦੀ ਸਾਜਿਸ਼ ਦੱਸਣ ਦੀ ਗੱਲ ਕੀਤੀ ਜਾ ਰਹੀ ਹੈ, ਉਥੇ ਹੀ ਪੰਜਾਬ ਦੀ ਕਾਂਗਰਸ ਵੱਲੋਂ ਵੀ ਇਸ ਦਾ ਮੋੜਵਾਂ ਜਵਾਬ ਦਿੱਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਾਜਪਾ ’ਤੇ ਤਿੱਖਾ ਹਮਲਾ ਕੀਤਾ ਹੈ।

ਇੰਨਾ ਹੀ ਨਹੀਂ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਚੰਨੀ ਦੇ ਟਵੀਟ ਨੂੰ ਰੀਟਵੀਟ ਕਰਦੇ ਹੋਏ ਹਮਲਾ ਬੋਲਿਆ ਹੈ। ਮੁੱਖ ਮੰਤਰੀ ਚੰਨੀ ਨੇ ਸਰਦਾਰ ਵੱਲਭ ਭਾਈ ਪਟੇਲ ਦੀ ਤਸਵੀਰ ਨਾਲ ਕੁਝ ਲਾਈਨਾਂ ਲਿੱਖ ਕੇ ਇਕ ਟਵੀਟ ਕੀਤਾ ਹੈ। ਟਵੀਟ ਕਰਦੇ ਹੋਏ ਚੰਨੀ ਨੇ ਲਿਖਿਆ ਕਿ ਜਿਸ ਨੂੰ ਫਰਜ਼ ਨਾਲੋਂ ਆਪਣੀ ਜਾਨ ਦੀ ਪਰਵਾਹ ਜ਼ਿਆਦਾ ਹੋਵੇ, ਉਸ ਨੂੰ ਭਾਰਤ ਵਰਗੇ ਦੇਸ਼ ਵਿਚ ਵੱਡੀ ਜ਼ਿੰਮੇਵਾਰੀ ਨਹੀਂ ਲੈਣੀ ਚਾਹੀਦੀ। 

ਉਥੇ ਹੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਟਵੀਟ ਨੂੰ ਰੀਟਵੀਟ ਕਰਦੇ ਹੋਏ ਕਈ ਹੈਸ਼ਟੈਗ ਦੀ ਵਰਤੋਂ ਕੀਤੀ ਹੈ। ਰੀਟਵੀਟ ਕਰਦੇ ਹੋਏ ਸੁਖਜਿੰਦਰ ਸਿੰਘ ਰੰਧਾਵਾ ਨੇ ਲਿਖਿਆ ਕਿ 70 ਹਜ਼ਾਰ ਕੁਰਸੀਆਂ ਤੇ 700 ਬੰਦਾ, ਪੰਜਾਬ ਦੇ ਲੋਕ ਕਦੇ ਮੁਆਫ਼ ਨਹੀਂ ਕਰਨਗੇ।

ਇਥੇ ਦੱਸਣਯੋਗ ਹੈ ਕਿ 5 ਜਨਵਰੀ ਨੂੰ ਪੰਜਾਬ ਫੇਰੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਕੋਤਾਹੀ ਦੀ ਗੱਲ ਸਾਹਮਣੇ ਆਈ ਸੀ। ਇਹ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ। ਸੁਰੱਖਿਆ ’ਚ ਹੋਈ ਕੁਤਾਹੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਜਾਂਚ ਲਈ 2 ਮੈਂਬਰੀ ਕਮੇਟੀ ਅਤੇ ਕੇਂਦਰ ਸਰਕਾਰ ਵੱਲੋਂ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। 

Leave a Comment

Your email address will not be published.

You may also like