class="post-template-default single single-post postid-8647 single-format-standard wpb-js-composer js-comp-ver-6.11.0 vc_responsive">

ਪੰਜਾਬ

ਪੰਜਾਬ ‘ਚ ਇਸ ਤਾਰੀਖ ਨੂੰ ਹੋਣਗੀਆਂ ਚੋਣਾਂ, ਹੋ ਗਿਆ ਵੱਡਾ ਐਲਾਨ

ਚੋਣ ਕਮਿਸ਼ਨ ਵਲੋਂ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਵਿਚ 14 ਫਰਵਰੀ ਨੂੰ ਚੋਣਾਂ ਹੋਣਗੀਆਂ ਅਤੇ 10 ਮਾਰਚ ਨੂੰ ਚੋਣਾਂ ਦੇ ਨਤੀਜੇ ਐਲਾਨੇ ਜਾਣਗੇ। ਪੰਜ ਸੂਬਿਆਂ ਵਿਚ 7 ਪੜਾਅ ਵਿਚ ਚੋਣਾਂ ਹੋਣਗੀਆਂ। ਪੰਜਾਬ ਵਿਚ ਦੂਜੇ ਗੇੜ ਵਿਚ ਚੋਣਾਂ ਪੈਣਗੀਆਂ। ਪੰਜਾਬ ਵਿਚ ਦੂਜੇ ਗੇੜ ਵਿਚ ਚੋਣਾਂ ਲਈ 21 ਜਨਵਰੀ ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ। 28 ਜਨਵਰੀ ਤੱਕ ਨਾਮਜ਼ਦਗੀ ਦਾਖਲ ਕੀਤੀ ਜਾ ਸਕੇਗੀ, ਜਾਂਚ 29 ਜਨਵਰੀ ਨੂੰ ਅਤੇ 31 ਜਨਵਰੀ ਤੱਕ ਨਾਮਜ਼ਦਗੀ ਵਾਪਸ ਲਈ ਜਾ ਸਕੇਗੀ। ਚੋਣ ਕਮਿਸ਼ਨ ਦੇ ਐਲਾਨ ਦੇ ਨਾਲ ਹੀ ਪੰਜਾਬ ਵਿਚ ਚੋਣ ਜ਼ਾਬਤਾ ਲੱਗ ਗਿਆ ਹੈ।

ਚੋਣ ਕਮਿਸ਼ਨ ਵਲੋਂ ਇਸ ਵਾਰ ਉਮੀਦਵਾਰਾਂ ਨੂੰ ਆਨਲਾਈਨ ਨਾਮਜ਼ਦਗੀ ਭਰਨ ਦੀ ਸਹੂਲਤ ਦਿੱਤੀ ਹੈ। ਉਮੀਦਵਾਰ ਚਾਹੇ ਤਾਂ ਉਹ ਆਨਲਾਈਨ ਆਪਣੇ ਪੱਤਰ ਦਾਖ਼ਲ ਕਰ ਸਕਦਾ ਹੈ। ਕਮਿਸ਼ਨ ਨੇ ਪ੍ਰੈੱਸ ਕਾਨਫਰੰਸ ਵਿਚ ਚੋਣਾਂ ਦੇ ਪ੍ਰਬੰਧਾਂ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੋਵਿਡ ਸੇਵ ਚੋਣਾਂ ਹੋਣਗੀਆਂ। ਸਾਰੇ ਉਮੀਦਵਾਰਾਂ ਨੂੰ ਆਨਲਾਈਨ ਨਾਮਜ਼ਦਗੀ ਪੱਤਰ ਭਰਣ ਦੀ ਸਹੂਲਤ ਦਿੱਤੀ ਗਈ ਹੈ।

ਇਸ ਵਾਰ ਸਿਆਸੀ ਪਾਰਟੀਆਂ ਨੂੰ ਰੋਡ ਸ਼ੋਅ ਅਤੇ ਪੈਦਲ ਮਾਰਚ ਕਰਨ ਤੋਂ ਰੋਕ ਦਿੱਤਾ ਗਿਆ ਹੈ। ਕੋਰੋਨਾ ਮਹਾਮਾਰੀ ਤਹਿਤ ਡੋਰ ਟੂ ਡੋਰ ਪ੍ਰਚਾਰ ਸਿਰਫ ਪੰਜ ਜਣੇ ਹੀ ਕਰ ਸਕਣਗੇ। ਇਸ ਵਾਰ ਵੋਟਾਂ ਪਾਉਣ ਦਾ ਸਮਾਂ ਇਕ ਘੰਟਾ ਵਧਾ ਦਿੱਤਾ ਗਿਆ ਹੈ। ਮੁੱਖ ਚੋਣ ਅਧਿਕਾਰੀ ਨੇ ਪ੍ਰੈੱਸ ਕਾਨਫਰੰਸ ਕਰ ਕੇ ਰਾਜਸੀ ਪਾਰਟੀਆਂ ਨੂੰ ਡਿਜੀਟਲ ਤੇ ਵਰਚੁਅਲ ਢੰਗ ਨਾਲ ਚੋਣ ਪ੍ਰਚਾਰ ਕਰਨ ਲਈ ਪ੍ਰੇਰਿਆ ਹੈ। ਪੰਜਾਬ ਦੀਆਂ 117, ਉਤਰ ਪ੍ਰਦੇਸ਼ ਵਿਚ 403, ਉਤਰਾਖੰਡ ਵਿਚ 70, ਮਣੀਪੁਰ ਦੀਆਂ 60 ਤੇ ਗੋਆ ਵਿਚ 40 ਵਿਧਾਨ ਸਭਾ ਸੀਟਾਂ ’ਤੇ ਚੋਣਾਂ ਹੋਣਗੀਆਂ। ਇਸ ਵਾਰ 690 ਵਿਧਾਨ ਸਭਾ ਹਲਕਿਆਂ ਵਿਚ ਵੋਟਾਂ ਪੈਣਗੀਆਂ ਜਿਸ ਲਈ 18.3 ਕਰੋੜ ਲੋਕ ਵੋਟ ਪਾਉਣਗੇ। ਮੁੱਖ ਚੋਣ ਅਧਿਕਾਰੀ ਸਤੀਸ਼ ਚੰਦਰਾ ਨੇ ਦੱਸਿਆ ਕਿ ਇਸ ਵਾਰ ਚੋਣਾਂ ਕੋਰੋਨਾ ਨਿਯਮਾਂ ਤਹਿਤ ਕਰਵਾਈਆਂ ਜਾਣਗੀਆਂ ਜਿਸ ਲਈ 16 ਫੀਸਦੀ ਪੋਲਿੰਗ ਸਟੇਸ਼ਨ ਵਧਾਏ ਗਏ ਹਨ। ਚੋਣ ਕਮਿਸ਼ਨ ਵਲੋਂ ਚੋਣਾਂ ਦਾ ਐਲਾਨ ਕਰਨ ਦੇ ਨਾਲ ਹੀ ਪੰਜ ਰਾਜਾਂ ਵਿਚ ਚੋਣ ਜ਼ਾਬਤਾ ਅਮਲ ਵਿਚ ਆ ਗਿਆ ਹੈ।

Leave a Comment

Your email address will not be published.

You may also like