ਪੰਜਾਬ

ਗੁਰਨਾਮ ਚੜੂਨੀ 117 ਵਿਧਾਨ ਸਭਾ ਸੀਟਾਂ ਤੋਂ ਉਤਾਰਨਗੇ ਉਮੀਦਵਾਰ

ਚੋਣ ਕਮਿਸ਼ਨ ਵੱਲੋਂ ਅੱਜ ਵਿਧਾਨ ਸਭਾ ਚੋਣਾਂ ਦਾ ਐਲਾਨ ਹੁੰਦਿਆਂ ਹੀ ਪਾਰਟੀਆਂ ਸਰਗਰਮ ਹੋ ਗਈਆਂ ਹਨ। ਹੋਰ ਸਿਆਸੀ ਪਾਰਟੀਆਂ ਨਾਲ ਇਸ ਵਾਰ ਕਿਸਾਨ ਵੀ ਚੋਣ ਮੈਦਾਨ ਵਿੱਚ ਹਨ। ਵਿਧਾਨ ਸਭਾ ਚੋਣਾਂ ਲਈ ਸੰਯੁਕਤ ਸੰਘਰਸ਼ ਪਾਰਟੀ ਦੇ ਸਰਪ੍ਰਸਤ ਗੁਰਨਾਮ ਸਿੰਘ ਚੜੂਨੀ ਨੇ ਸਾਰੀਆਂ 117 ਸੀਟਾਂ ‘ਤੇ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਚੜੂਨੀ ਨੇ ਕਿਹਾ ਕਿ ਸਾਰੀਆਂ ਸੀਟਾਂ ਦੇ ਉਮੀਦਵਾਰਾਂ ਦੀ ਸੂਚੀ ਦਾ ਐਲਾਨ ਜਲਦ ਹੀ ਕਰ ਦਿੱਤਾ ਜਾਵੇਗਾ। ਸੰਯੁਕਤ ਸੰਘਰਸ਼ ਪਾਰਟੀ ਦੇ ਦਫਤਰ ਵਿੱਚ ਉਮੀਦਵਾਰਾਂ ਦੀ ਪਹਿਲੀ ਸੂਚੀ ਭਲਕੇ ਜਾਰੀ ਕਰ ਦਿੱਤੀ ਜਾਵੇਗੀ।

ਕਿਸਾਨ ਆਗੂ ਨੇ ਕਿਹਾ ਕਿ ਸਾਡੇ ਕੋਲ ਬਹੁਤ ਸਾਰੇ ਉਮੀਦਵਾਰਾਂ ਦੀ ਲਿਸਟ ਆ ਚੁੱਕੀ ਹੈ ਪਰ ਅਸੀਂ ਚਾਹੁੰਦੇ ਹਾਂ ਕਿ ਚੰਗੇ ਲੋਕ ਜੋ ਸਮਾਜ ਦਾ ਭਲਾ ਕਰ ਸਕਦੇ ਹਨ, ਉਹ ਪਿੱਛੇ ਨਾ ਰਹਿਣ। ਇਸ ਲਈ ਅਸੀਂ ਸਾਰਿਆਂ ਨੂੰ ਸ਼ਾਮਲ ਹੋਣ ਦਾ ਮੌਕਾ ਦੇਣਾ ਚਾਹੁੰਦੇ ਹਾਂ। ਯੋਗ ਉਮੀਦਵਾਰ ਹਿੱਸਾ ਬਣ ਸਕਦੇ ਹਨ।

ਦਸ ਦੇਈਏ ਕਿ ਪੰਜਾਬ ਦੀਆਂ 22 ਜਥੇਬੰਦੀਆਂ ਵੀ ਸੰਯੁਕਤ ਸਮਾਜ ਮਰਚੇ ਦੇ ਨਾਲ 117 ਵਿਧਾਨ ਸਭਾ ਸੀਟਾਂ ਤੋਂ ਚੋਣਾਂ ਲੜ ਰਹੀਆਂ ਹਨ। ਅਜਿਹੇ ਵਿੱਚ ਕਿਸਾਨ ਹੋਰ ਸਿਆਸੀ ਪਾਰਟੀਆਂ ਦੇ ਵੋਟ ਬੈਂਕ ‘ਤੇ ਭਾਰੀ ਪੈ ਸਕਦੇ ਹਨ। ਕਿਉਂਕਿ ਪਿੰਡਾਂ ਦੇ ਲੋਕਾਂ ਦਾ ਵੱਡਾ ਵੋਟ ਬੈਂਕ ਕਿਸਾਨਾਂ ਨੂੰ ਹੀ ਵੋਟ ਪਾਵੇਗਾ।

Leave a Comment

Your email address will not be published.

You may also like

Skip to toolbar