Latest

ਇਨ੍ਹਾਂ ਸੂਬਿਆਂ ‘ਚ 11 ਜਨਵਰੀ ਤੱਕ ਨਹੀਂ ਰੁਕੇਗੀ ਬਾਰਿਸ਼, ਛਾਈ ਰਹੇਗੀ ਸੰਘਣੀ ਧੁੰਦ

ਉੱਤਰੀ ਭਾਰਤ ਵਿੱਚ ਮੀਂਹ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ 11 ਜਨਵਰੀ ਤੱਕ ਭਾਰਤ ਦੇ ਕੁਝ ਰਾਜਾਂ ਵਿੱਚ ਮੀਂਹ ਪੈਂਦਾ ਰਹੇਗਾ। ਮੀਂਹ ਤੋਂ ਇਲਾਵਾ ਸੰਘਣੀ ਧੁੰਦ ਵੀ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਵਧਾ ਦੇਵੇਗੀ। ਭਾਰਤੀ ਮੌਸਮ ਵਿਭਾਗ ਮੁਤਾਬਕ ਉੱਤਰੀ ਅਤੇ ਮੱਧ ਭਾਰਤ ਵਿੱਚ ਮੀਂਹ ਦਾ ਕਹਿਰ ਜਾਰੀ ਰਹੇਗਾ। ਅੱਜ (ਐਤਵਾਰ) ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰੀ ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿੱਚ ਮੀਂਹ ਪਵੇਗਾ। ਹਾਲਾਂਕਿ ਇਸ ਤੋਂ ਬਾਅਦ ਮੀਂਹ ਦਾ ਪ੍ਰਭਾਵ ਘੱਟ ਜਾਵੇਗਾ। ਦੂਜੇ ਪਾਸੇ ਮੱਧ ਪ੍ਰਦੇਸ਼, ਵਿਦਰਭ, ਪੂਰਬੀ ਭਾਰਤ ਅਤੇ ਛੱਤੀਸਗੜ੍ਹ ਵਿੱਚ 11 ਜਨਵਰੀ ਤੱਕ ਮੀਂਹ ਜਾਰੀ ਰਹੇਗਾ।

ਜ਼ਿਕਰਯੋਗ ਹੈ ਕਿ ਮੀਂਹ ਦੇ ਨਾਲ-ਨਾਲ ਲੋਕਾਂ ਨੂੰ ਸੰਘਣੀ ਧੁੰਦ ਦਾ ਵੀ ਸਾਹਮਣਾ ਕਰਨਾ ਪਵੇਗਾ। ਅਗਲੇ 24 ਘੰਟਿਆਂ ਤੱਕ ਉੱਤਰ ਪ੍ਰਦੇਸ਼, ਬਿਹਾਰ, ਉੱਤਰ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਧੁੰਦ ਛਾਈ ਰਹੇਗੀ। ਇਸ ਵਾਰ ਦਿੱਲੀ ਚ ਜਨਵਰੀ ਚ ਹੋਈ ਬਾਰਿਸ਼ ਨੇ 22 ਸਾਲ ਪੁਰਾਣਾ ਰਿਕਾਰਡ ਤੋੜ ਦਿੱਤਾ ਹੈ। ਪਿਛਲੇ 24 ਘੰਟਿਆਂ ‘ਚ ਦਿੱਲੀ ‘ਚ 41 ਮਿਲੀਮੀਟਰ ਬਾਰਿਸ਼ ਹੋਈ ਹੈ। ਦਿੱਲੀ ‘ਚ ਸ਼ੁੱਕਰਵਾਰ ਰਾਤ ਤੋਂ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਦਿੱਲੀ ਦੇ ਕਈ ਨੀਵੇਂ ਇਲਾਕਿਆਂ ‘ਚ ਪਾਣੀ ਭਰ ਗਿਆ ਹੈ। ਆਈਐਮਡੀ ਦੇ ਅਨੁਸਾਰ, ਮੌਸਮ ਵਿੱਚ ਤਬਦੀਲੀ ਅਤੇ ਚੱਕਰਵਾਤ ਦੀ ਵਧਦੀ ਗਿਣਤੀ ਕਾਰਨ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਟਰਪੋਸਫੀਅਰ ਦੇ ਪੱਧਰ ਵਿੱਚ ਨਮੀ ਆ ਗਈ ਹੈ।

Leave a Comment

Your email address will not be published.

You may also like

Skip to toolbar