ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਤੋਂ ਬਾਅਦ ਹੁਣ ਸੂਬਾ ਸਰਕਾਰਾਂ ਨੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸੂਬਾ ਸਰਕਾਰਾਂ ਨੇ ਵੀ ਕਈ ਨਵੇਂ ਨਿਯਮ ਜ਼ਿਲ੍ਹੇਵਾਰ ਬਣਾਏ ਹਨ ਅਤੇ ਕਈ ਪਾਬੰਦੀਆਂ ਲਗਾਈਆਂ ਹਨ। ਤਾਮਿਲਨਾਡੂ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਚੇਨਈ ‘ਚ ਅੱਜ ਸੰਪੂਰਨ ਲਾਕਡਾਊਨ ਲਗਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ, ਸੂਬਾ ਸਰਕਾਰ ਵੱਲੋਂ ਰਾਤ ਦਾ ਕਰਫਿਊ, ਸਕੂਲ-ਕਾਲਜ ਬੰਦ ਕਰਨ, ਵਰਕ ਸਪੇਸ ਨੂੰ ਅੱਧਾ ਕਰਨ, ਜਨਤਕ ਆਵਾਜਾਈ ‘ਚ ਯਾਤਰੀਆਂ ਦੀ ਗਿਣਤੀ ਨੂੰ ਸੀਮਤ ਕਰਨ ਵਰਗੇ ਕਈ ਕਦਮ ਚੁੱਕੇ ਹਨ। ਸੂਬਾ ਸਰਕਾਰ ਵੱਲੋਂ ਹਰ ਵੱਖ-ਵੱਖ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਓਮੀਕ੍ਰੋਨ ਤੇ ਡੈਲਟਾ ਵੇਰੀਐਂਟਸ ਕਾਰਨ ਤਾਮਿਲਨਾਡੂ ‘ਚ ਬੇਕਾਬੂ ਕੋਰੋਨਾ ਇਨਫੈਕਸ਼ਨ ਦੀ ਤੀਜੀ ਲਹਿਰ ਦੀ ਲੜੀ ਨੂੰ ਤੋੜਨ ਲਈ ਐਤਵਾਰ ਨੂੰ ਮੁਕੰਮਲ ਲਾਕਡਾਊਨ ਲਗਾ ਦਿੱਤਾ ਗਿਆ ਹੈ। ਐਤਵਾਰ ਨੂੰ ਵੀਕੈਂਡ ਲਾਕਡਾਊਨ ਇਸ ਸਾਲ ਦਾ ਪਹਿਲਾ ਲਾਕਡਾਊਨ ਹੋਵੇਗਾ। ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਤਾਮਿਲਨਾਡੂ ਸਰਕਾਰ ਨੇ ਪਹਿਲਾਂ ਹੀ ਸੂਬੇ ‘ਚ ਨਾਈਟ ਕਰਫਿਊ ਦਾ ਐਲਾਨ ਕਰ ਦਿੱਤਾ ਹੈ।