ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਸਾਨ ਜਥੇਬੰਦੀਆਂ ਨੂੰ ਵੱਖ-ਵੱਖ ਚੋਣਾਂ ਲੜਨ ਦੀ ਥਾਂ ਮਿਲ ਕੇ ਚੱਲਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਨੇ ਅੱਜ ਆਪਣੀ ਸੰਯੁਕਤ ਸੰਘਰਸ਼ ਪਾਰਟੀ ਦੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨਾ ਸੀ, ਜੋ ਟਾਲ ਦਿੱਤਾ ਗਿਆ ਹੈ।
ਗੁਰਨਾਮ ਸਿੰਘ ਚੜੂਨੀ ਦਾ ਬਹੁਤ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਜੇ ਅਸੀਂ ਇਕੱਠੇ ਹੋ ਜਾਈਏ ਤਾਂ ਕੀ ਗਲਤ ਹੈ? ਅਸੀਂ ਅੱਜ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕਰਾਂਗੇ। ਸੰਯੁਕਤ ਸਮਾਜ ਮੋਰਚੇ ਨਾਲ ਅਗਲੀ ਮੀਟਿੰਗ ਜਲਦੀ ਹੀ ਕੀਤੀ ਜਾਵੇਗੀ। ਚੰਗਾ ਹੋਵੇਗਾ ਜੇਕਰ ਅਸੀਂ ਮਿਲ ਕੇ ਚੋਣਾਂ ਲੜੀਏ। ਦਸ ਦਈਏ ਕਿ ਦਿੱਲੀ ਮੋਰਚਾ ਫਤਹਿ ਕਰਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਚੋਣ ਮੈਦਾਨ ਵਿਚ ਕੁੱਦੀਆਂ ਹਨ ਪਰ ਇਕੱਠੇ ਚੋਣ ਲੜਨ ਦੀ ਥਾਂ ਜਥੇਬੰਦੀਆਂ ਦੇ ਦੋ ਧੜੇ ਬਣ ਗਏ ਹਨ। ਇਕ ਧੜਾ ਬਲਬੀਰ ਸਿੰਘ ਰਾਜੇਵਾਲ ਅਤੇ ਗੁਰਨਾਮ ਸਿੰਘ ਚੜੂਨੀ ਦੀ ਆਗਵਾਈ ਵਿਚ ਹੈ। ਅੱਜ ਸੰਯੁਕਤ ਸਮਾਜ ਮੋਰਚੇ ਵੱਲੋਂ ਵੀ ਮੀਟਿੰਗ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮੋਰਚਾ ਉਮੀਦਵਾਰਾਂ ਦਾ ਐਲਾਨ ਕਰ ਸਕਦਾ ਹੈ।