ਪੰਜਾਬ

ਡਰੱਗ ਕੇਸ ‘ਚ ਅਜ ਹੋਏਗੀ ਸੁਣਵਾਈ, ਮਜੀਠੀਆ ਨੂੰ ‘ਜੇਲ੍ਹ ਜਾਂ ਬੇਲ’!

ਡਰੱਗ ਕੇਸ ‘ਚ ਫਸੇ ਅਕਾਲੀ ਲੀਡਰ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ‘ਤੇ ਅੱਜ ਫੈਸਲਾ ਹੋ ਸਕਦਾ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅੱਜ ਸੁਣਵਾਈ ਹੋਵੇਗੀ। 5 ਜਨਵਰੀ ਨੂੰ ਹੋਈ ਸੁਣਵਾਈ ‘ਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਭੇਜਿਆ ਸੀ ਜਿਸ ‘ਚ ਉਨ੍ਹਾਂ ਤੋਂ ਮਜੀਠੀਆ ਦੀ ਪਟੀਸ਼ਨ ‘ਤੇ 8 ਜਨਵਰੀ ਤਕ ਜਵਾਬ ਮੰਗਿਆ ਸੀ। ਇਸ ਤੋਂ ਬਾਅਦ ਸਰਕਾਰ ਨੇ HC ‘ਚ ਜਵਾਬ ਸੌਂਪ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ‘ਚ ਵਿਧਾਨ ਸਭਾ ਚੋਣ ਲਈ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ। ਹਾਲੇ ਤਕ ਪੰਜਾਬ ਸਰਕਾਰ ਨਸ਼ੇ ਨੂੰ ਚੁਣਾਵੀ ਮੁੱਦਾ ਬਣਾਉਣ ਲਈ ਇਸ ਮਾਮਲੇ ਦੀ ਜ਼ੋਰਦਾਰ ਢੰਗ ਨਾਲ ਪੈਰਵੀ ਕਰ ਰਹੀ ਸੀ।

ਇਸ ਤੋਂ ਪਹਿਲਾਂ ਮਜੀਠੀਆ ਨੇ ਮੋਹਾਲੀ ਕੋਰਟ ਤੋਂ ਅਗਾਊਂ ਜ਼ਮਾਨਤ ਮੰਗੀ ਸੀ ਜਿਸ ਨੂੰ ਸੈਸ਼ਨ ਕੋਰਟ ਨੇ ਇਹ ਕਹਿੰਦੇ ਹੋਏ ਖਾਰਜ ਕਰ ਦਿੱਤਾ ਕਿ ਮਜੀਠੀਆ ‘ਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਕਸਟਡੀ ‘ਚ ਇੰਟੇਰੋਗੇਸ਼ਨ ਜ਼ਰੂਰੀ ਹੈ। ਇਹ ਵੀ ਸਾਹਮਣੇ ਆ ਰਿਹਾ ਹੈ ਕਿ ਪੰਜਾਬ ਸਰਕਾਰ ਮਜੀਠੀਆ ‘ਤੇ ਗੈਂਗਸਟਰਾਂ ਨਾਲ ਸਬੰਧਾਂ ਨੂੰ ਲੈ ਕੇ ਇਕ ਹੋਰ ਕੇਸ ਦਰਜ ਕਰ ਸਕਦੀ ਹੈ

Leave a Comment

Your email address will not be published.

You may also like

Skip to toolbar