ਚੋਣਾਂ ਦੌਰਾਨ ਮੈਦਾਨ ਵਿਚ ਉਤਰੇ ਕਿਸਾਨ ਬਹੁਮਤ ਵਾਲੇ ਸੰਯੁਕਤ ਸਮਾਜ ਮੋਰਚਾ ਦੀ ਚੋਣ ਕਮਿਸ਼ਨ ਕੋਲ ਰਜਿਸਟ੍ਰੇਸ਼ਨ ਦੇ ਰਾਹ ਵਿਚ ਅੜਿੱਕਾ ਆ ਗਿਆ ਹੈ। ਕਮਿਸ਼ਨ ਨੇ ਸੰਯੁਕਤ ਸਮਾਜ ਮੋਰਚਾ ਦੀ ਅਰਜ਼ੀ ਪਾਰਟੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੂੰ ਕਈ ਇਤਰਾਜ਼ਾਂ ਸਮੇਤ ਵਾਪਸ ਕਰ ਦਿੱਤੀ ਹੈ। ਕਮਿਸ਼ਨ ਦਾ ਕਹਿਣਾ ਹੈ ਕਿ ਉਹ ਇਨ੍ਹਾਂ ਨੂੰ ਦੂਰ ਕਰਕੇ ਅਰਜ਼ੀ ਭੇਜਣ। ਕਮਿਸ਼ਨ ਨੇ 13 ਜਨਵਰੀ ਨੂੰ ਲਿਖੇ ਇਸ ਪੱਤਰ ਵਿਚ ਇਹ ਵੀ ਕਿਹਾ ਹੈ ਕਿ ਇਸ ਤੋਂ ਬਾਅਦ ਹੀ ਇਸ ਵਿਸ਼ੇ ‘ਤੇ ਕੋਈ ਕਾਰਵਾਈ ਕੀਤੀ ਜਾਵੇਗੀ। ਅਜਿਹੇ ਵਿਚ ਕਮਿਸ਼ਨ ਦੇ ਇਸ ਦੇ ਜਵਾਬ ਨਾਲ ਸੰਯੁਕਤ ਸਮਾਜ ਮੋਰਚਾ ਦੀ ਰਜਿਸਟ੍ਰੇਸ਼ਨ ਨੂੰ ਲੈ ਕੇ ਮੁਸ਼ਕਲਾਂ ਵੱਧ ਸਕਦੀਆਂ ਹਨ।
ਕੀ ਲੜ੍ਹ ਸਕਣਗੇ ਰਾਜੇਵਾਲ ਚੋਣ, ਰਜਿਸਟ੍ਰੇਸ਼ਨ ਦੀ ਅਰਜ਼ੀ ਇਤਰਾਜ਼ਾਂ ਸਣੇ ਰਾਜੇਵਾਲ ਨੂੰ ਮੋੜੀ
