22 ਜਨਵਰੀ- ਦੇਸ਼ ਦੇ 5 ਸੂਬਿਆਂ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਵੱਡਾ ਫ਼ੈਸਲਾ ਲਿਆ ਹੈ। ਚੋਣ ਕਮਿਸ਼ਨ ਨੇ ਸਾਫ਼ ਕਰ ਦਿੱਤਾ ਹੈ ਕਿ ਰੈਲੀਆਂ, ਜੁਲੂਸਾਂ ’ਤੇ ਪਾਬੰਦੀ ਨਹੀਂ ਹਟਾਈ ਜਾਵੇਗੀ। ਰੈਲੀਆਂ ਰੋਡ ਅਤੇ ਬਾਈਕ ਸ਼ੋਅ ’ਤੇ ਪਾਬੰਦੀ ਜਾਰੀ ਰਹੇਗੀ। ਇਸ ਦੌਰਾਨ ਚੋਣ ਕਮਿਸ਼ਨ ਵਲੋਂ ਇਹ ਵੀ ਕਿਹਾ ਗਿਆ ਹੈ ਕਿ 10 ਲੋਕ ਡੋਰ ਟੂ ਡੋਰ ਹੀ ਪ੍ਰਚਾਰ ਕਰ ਸਕਣਗੇ।
