ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਹੁਣ ਥੋੜ੍ਹੇ ਹੀ ਦਿਨ ਬਾਕੀ ਹਨ । ਪਰ ਉਸ ਤੋਂ ਪਹਿਲਾ ਕਾਂਗਰਸ ਪਾਰਟੀ ਨੇ ਪੰਜਾਬ ਦੀ ਸਿਆਸਤ ਵਿੱਚ ਧਮਾਕਾ ਕਰਦਿਆਂ ਆਪਣੇ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਐਤਵਾਰ ਨੂੰ ਲੁਧਿਆਣਾ ਪਹੁੰਚੇ ਰਾਹੁਲ ਗਾਂਧੀ ਵੱਲੋਂ ਵਰਚੁਅਲ ਰੈਲੀ ਦੌਰਾਨ ਚਰਨਜੀਤ ਚੰਨੀ ਨੂੰ ਕਾਂਗਰਸ ਦਾ CM ਫੇਸ ਐਲਾਨਿਆ ਗਿਆ ਹੈ। ਕਾਂਗਰਸ ਵੱਲੋਂ ਐਤਵਾਰ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕੀਤਾ ਗਿਆ ਹੈ।ਚਰਚਾ ਸੀ ਕਿ ਕਾਂਗਰਸ ਅੰਦਰ ਮੁੱਖ ਮੰਤਰੀ ਦੀ ਕੁਰਸੀ ਦੀ ਦਾਅਵੇਦਾਰੀ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਅਤੇ ਖਹਿਬਾਜ਼ੀ ਦਰਮਿਆਨ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸਰਕਾਰ ਬਣਨ ਉਤੇ ਢਾਈ-ਢਾਈ ਸਾਲ ਲਈ ਮੁੱਖ ਮੰਤਰੀ ਬਣਾ ਦਿੱਤਾ ਜਾਵੇਗਾ। ਪਰ ਚੰਨੀ ਨੇ ਸਪਸ਼ਟ ਕਰ ਦਿੱਤਾ ਸੀ ਕਿ ਇਹ ਸੰਭਵ ਨਹੀਂ ਹੈ। ਉਨ੍ਹਾਂ ਇਹ ਵੀ ਆਖਿਆ ਸੀ ਕਿ ਇਹ ਲਾਲੇ ਦੀ ਦੁਕਾਨ ਨਹੀਂ ਜੋ ਅੱਧੀ-ਅੱਧੀ ਕਰ ਲਈ ਜਾਵੇ।
ਨਵਜੋਤ ਸਿੰਘ ਸਿੱਧੂ ਦੀਆਂ ਉਮੀਦਾਂ ਖਤਮ,ਚਰਨਜੀਤ ਸਿੰਘ ਨੂੰ ਐਲਾਨਿਆ ਕਾਂਗਰਸ ਦਾ CM ਚਿਹਰਾ
