ਗੁਰਮੀਤ ਰਾਮ ਰਹੀਮ ਨੂੰ ਮਿਲੀ ਫਰਲੋ ‘ਤੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਇਸ ਨਾਲ ਸਭ ਦੀ ਮਿਲੀ ਹੋਈ ਸਾਂਝ ਸਾਹਮਣੇ ਆ ਗਈ ਹੈ | ਉਨ੍ਹਾਂ ਨੇ ਟਵੀਟ ਕਰਕੇ ਵੱਖ – ਵੱਖ ਸਿਆਸੀ ਪਾਰਟੀਆਂ ‘ਤੇ ਤਨਜ਼ ਕੱਸਿਆ ਹੈ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਜੇਲ੍ਹ ਵਿੱਚੋਂ ਬਾਹਰ ਆ ਗਏ ਹਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਗੁਰੂਗ੍ਰਾਮ ਲਿਜਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਰਾਮ ਰਹੀਮ ਨੂੰ ਸੋਮਵਾਰ ਨੂੰ ਹਰਿਆਣਾ ਸਰਕਾਰ ਵੱਲੋਂ 21 ਦਿਨ ਦੀ ਪੈਰੋਲ ਦਿੱਤੀ ਗਈ ਹੈ। ਪੈਰੋਲ ਮਿਲਣ ਤੋਂ ਬਾਅਦ ਰਾਮ ਰਹੀਮ ਜੇਲ੍ਹ ਵਿੱਚੋਂ ਬਾਹਰ ਆ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਰਾਮ ਰਹੀਮ ਨੂੰ ਜੇਲ੍ਹ ਵਿੱਚੋਂ ਬਾਹਰ ਕੱਢ ਕੇ ਪੰਜਾਬ ਤੇ ਯੂਪੀ ਚੋਣਾਂ ਵਿੱਚ ਡੇਰੇ ਦੇ ਅਸਰ ਵਾਲੀਆਂ ਸਾਰੀਆਂ ਸੀਟਾਂ ‘ਤੇ ਫਾਇਦਾ ਲੈਣਾ ਚਾਹੁੰਦੀ ਹੈ।
ਰਾਮ ਰਹੀਮ ਆਇਆ ਜੇਲ੍ਹ ਤੋਂ ਬਾਹਰ,ਸੁਖਜਿੰਦਰ ਰੰਧਾਵਾ ਨੇ ਕਿਹਾ ਬੀਜੇਪੀ ਦਾ ਸੱਚ ਆਇਆ ਸਾਹਮਣੇ
