ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵਲੋਂ ਸੂਬੇ ‘ਚੋਂ 7 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸੰਬੰਧ ਵਿਚ 396.03 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐੱਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 23.51 ਕਰੋੜ ਰੁਪਏ ਦੀ 41.39 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 313.69 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 24.83 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,78,496 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 100 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।
