ਅਰੁਣਾਚਲ ਪ੍ਰਦੇਸ਼ ਦੇ ਕਾਮੇਂਗ ਖੇਤਰ ‘ਚ ਬਰਫ਼ੀਲੇ ਤੂਫ਼ਾਨ ‘ਚ ਆਏ ਫ਼ੌਜ ਦੇ 7 ਜਵਾਨ ਲਾਪਤਾ ਹੋ ਗਏ ਸਨ। ਜਾਣਕਾਰੀ ਮੁਤਾਬਿਕ ਭਾਰਤੀ ਫ਼ੌਜ ਦੇ ਇਕ ਅਧਿਕਾਰੀ ਨੇ ਦੱਸਿਆ ਕਿ 2 ਦਿਨਾਂ ਬਾਅਦ ਅੱਜ ਲਾਪਤਾ ਹੋਏ ਜਵਾਨਾਂ ਦੀਆਂ ਲਾਸ਼ਾਂ ਮਿਲੀਆਂ ਹਨ। ਭਾਰਤੀ ਫ਼ੌਜ ਦੇ ਅਧਿਕਾਰੀ ਨੇ ਕਿਹਾ, ‘ਬਰਫ਼ੀਲੇ ਤੂਫ਼ਾਨ ਨਾਲ ਸਾਰੇ 7 ਜਵਾਨਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।’
